← ਪਿਛੇ ਪਰਤੋ
ਪੀਐਨਬੀ ਬੈਂਕ ਵਿਚ ਹੋਈ ਲੁੱਟ ਦੇ ਮਾਮਲੇ ਨੂੰ ਪੁਲਿਸ ਨੇ ਦੋ ਦਿਨਾਂ ਅੰਦਰ ਸੁਲਝਾਇਆ ਸੰਜੀਵ ਸੂਦ ਲੁਧਿਆਣਾ, 14 ਅਗਸਤ, 2022 ਲੁਧਿਆਣਾ ਦੇ ਮੁੱਲਾਂਪੁਰ ਦਾਖਾ ਦੇ ਪੀਐਨਬੀ ਬੈਂਕ ਵਿੱਚ ਬੀਤੇ ਦਿਨੀਂ ਹੋਈ ਲੁੱਟ ਦੇ ਮਾਮਲੇ ਨੂੰ ਪੁਲਿਸ ਨੇ ਦੋ ਦਿਨ ਦੇ ਅੰਦਰ ਸੁਲਝਾ ਲਿਆ ਹੈ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਲੁਧਿਆਣਾ ਦੇ ਹੀ ਵੱਖ ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ ਤੇ ਤੇਜ਼ਧਾਰ ਹਥਿਆਰ ਅਤੇ ਲੁੱਟੀ ਹੋਈ ਰਕਮ ਚੋਂ 2 ਲੱਖ 39 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਲੁਧਿਆਣਾ ਡਾ ਕੌਸਤੁਭ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰੂਰਲ ਪੁਲਿਸ ਵੱਲੋਂ ਹੀ ਇਸ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋ ਦਿਨ ਦੇ ਵਿੱਚ ਹੀ ਪੁਲਿਸ ਨੇ ਇਨ੍ਹਾਂ ਨੂੰ ਟਰੇਸ ਕਰਕੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਨੇ ਦੱਸਿਆ ਕਿ ਇਹ ਗਿਰੋਹ ਬਣਾ ਕੇ ਲੁੱਟ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਨ੍ਹਾਂ ਨੂੰ ਪਤਾ ਸੀ ਕਿ ਬੈਂਕ ਦੇ ਵਿੱਚ ਕੋਈ ਸੁਰੱਖਿਆ ਮੁਲਾਜ਼ਮ ਮੌਜੂਦ ਨਹੀਂ ਹੈ ਅਤੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਜਿਨ੍ਹਾਂ ਵੱਲੋਂ ਉਸ ਨੂੰ ਟਾਰਗੇਟ ਕੀਤਾ ਗਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
Total Responses : 928