ਸਟਾਕ ਮਾਰਕੀਟ ਦੇ ਦਿੱਗਜ ਰਾਕੇਸ਼ ਝੁਨਝੁਨਵਾਲਾ ਦਾ ਦਿਹਾਂਤ
ਨਵੀਂ ਦਿੱਲੀ, 14 ਅਗਸਤ 2022- ਸ਼ੇਅਰ ਬਾਜ਼ਾਰ ਦੇ ਦਿੱਗਜ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਸੂਤਰਾਂ ਮੁਤਾਬਕ ਰਾਕੇਸ਼ ਝੁਨਝੁਨਵਾਲਾ ਨੂੰ ਸਵੇਰੇ 6.45 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਰਾਕੇਸ਼ ਝੁਨਝੁਨਵਾਲਾ ਨੂੰ ਸ਼ੇਅਰ ਬਾਜ਼ਾਰ ਦੇ ਦਿੱਗਜ ਵਜੋਂ ਵੀ ਜਾਣਿਆ ਜਾਂਦਾ ਸੀ, ਉਨ੍ਹਾਂ ਦੀ ਕੁੱਲ ਜਾਇਦਾਦ $ 5.5 ਬਿਲੀਅਨ ਹੈ।