ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲਣ ਵਾਲੇ ਇਸਲਾਮੀਆ ਗਰਲਜ਼ ਕਾਲਜ ਵਿਖੇ ਦਾਖ਼ਲੇ ਸ਼ੁਰੂ-ਪ੍ਰਿੰਸੀਪਲ ਰਾਹਿਲਾ ਖ਼ਾਨ
ਕਾਲਜ ਵਿਚ ਵਿਦਿਆਰਥਣਾਂ ਨੂੰ ਸਾਫ਼ ਸੁਥਰਾ ਅਤੇ ਸੁਚੱਜਾ ਅਤੇ ਸੁਰੱਖਿਅਤ ਮਾਹੌਲ ਦਿੱਤਾ ਜਾਂਦਾ ਹੈ।
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ, 14 ਅਗਸਤ, 2022:ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲਣ ਵਾਲੇ ਪੰਜਾਬ ਦੇ ਇਕੋ ਇਕ ਇਸਲਾਮੀਆ ਗਰਲਜ਼ ਕਾਲਜ ਵਿਖੇ ਬੀ.ਏ., ਬੀ.ਸੀ.ਏ. ਅਤੇ ਪੀ. ਜੀ. ਡੀ. ਸੀ. ਏ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਉਪਰੋਕਤ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਰਾਹਿਲਾ ਖ਼ਾਨ ਨੇ ਦੱਸਿਆ ਕਿ ਕਾਲਜ ਦੀ ਫੀਸਾਂ ਬਹੁਤ ਘੱਟ, ਲਚਕੀਲੀਆਂ ਅਤੇ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਕਿਸ਼ਤਾਂ ਵਿੱਚ ਲਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਵਿਦਿਆਰਥਣਾਂ ਨੂੰ ਸਾਫ਼ ਸੁਥਰਾ ਅਤੇ ਸੁਚੱਜਾ ਅਤੇ ਸੁਰੱਖਿਅਤ ਮਾਹੌਲ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸਲਾਮੀਆ ਗਰਲਜ਼ ਕਾਲਜ ਮਲੇਰਕੋਟਲਾ ਵਿਖੇ ਸੈਸ਼ਨ 2022-23 ਦੇ ਬੀ. ਸੀ. ਏ, ਬੀ.ਏ ਅਤੇ ਪੀ.ਜੀ. ਡੀ.ਸੀ.ਏ ਦੇ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਕਾਲਜ ਦੀ ਖ਼ੂਬਸੂਰਤ ਬਿਲਡਿੰਗ ਅਤੇ ਸਰੂਪ ਵਿਦਿਆਰਥੀਆਂ ਲਈ ਜਿਥੇ ਬਹੁਤ ਹੀ ਲਚਕੀਲਾ ਅਤੇ ਉਨ੍ਹਾਂ ਦੀ ਸਹੂਲਤ ਵਾਲਾ ਹੈ, ਉੱਥੇ ਹੀ ਕਾਲਜ ਦਾ ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਜਿਸ ਦੀ ਸਹੂਲਤ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਸੁਰੱਖਿਅਤ ਮਾਹੌਲ ਹੈ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਟਰਾਂਸਪੋਰਟ ਸੁਵਿਧਾ ਵੀ ਦਿੱਤੀ ਜਾਂਦੀ ਹੈ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਂਦਾ ਹੈ।