ਦੇਖੋ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦਾ ਚਾਰਜ ਕਿਸ ਨੂੰ ਮਿਲਿਆ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਅਗਸਤ 2022- ਪੰਜਾਬ ਸਰਕਾਰ ਦੇ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ.ਸੀ ਦੀ ਖ਼ਾਲੀ ਹੋਈ ਪੋਸਟ ਦਾ ਚਾਰਜ ਡਾ. ਅਵਿਨਾਸ਼ ਕੁਮਾਰ ਨੂੰ ਦਿੱਤਾ ਗਿਆ ਹੈ।
ਸਰਕਾਰ ਦੇ ਵਲੋਂ ਇਸ ਸਬੰਧੀ ਬਕਾਇਦਾ ਆਰਡਰ ਵੀ ਜਾਰੀ ਕੀਤੇ ਗਏ ਹਨ।
ਜਾਣਕਾਰੀ ਲਈ ਦੱਸ ਦਈਏ ਕਿ, ਪਿਛਲੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਜਿਸ ਨੂੰ ਬੀਤੇ ਦਿਨ ਸੀਐਮ ਭਗਵੰਤ ਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ।