ਆਜ਼ਾਦੀ ਦਿਹਾੜੇ ਲਈ ਦੁਲਹਨ ਦੀ ਤਰ੍ਹਾਂ ਸਜਿਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ
ਰੋਹਿਤ ਗੁਪਤਾ
ਗੁਰਦਾਸਪੁਰ , 14 ਅਗਸਤ 2022 - ਜਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜਰ ਦੁਲਹਨ ਦੀ ਤਰਾਂ ਸਜਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਪਿਛਲੇ ਦਿਨਾਂ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਸਮੇਤ ਜਿਲੇ ਦੇ ਵੱਖ ਵੱਖ ਸਰਕਾਰੀ ਇਮਾਰਤਾਂ ਆਦਿ ਨੂੰ ਬਿਜਲਈ ਲੜੀਆਂ ਨਾਲ ਸਜਾਉਣ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਸਕੇ।
ਉਨਾਂ ਲੋਕਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਭਾਗੀਦਾਰ ਬਣਨ ਤੇ ਆਪਣੇ ਘਰਾਂ , ਕਾਰੋਬਾਰਾਂ ਤੇ ਤਿਰੰਗਾ ਲਹਿਰਾਉਣ । ਉਨਾਂ ਕਿਹਾ ਕਿ ਇਸ ਲਈ ਫਲੈਗ ਕੋਡ ਵਿੱਚ ਵੀ ਢਿੱਲ ਦਿੱਤੀ ਗਈ ਹੈ।