ਕੌਮੀ ਲੋਕ ਅਦਾਲਤ ਵਿੱਚ 1688 ਕੇਸਾਂ ਦਾ ਹੋਇਆ ਨਿਪਟਾਰਾ, 10,70,38,881 ਰੁਪਏ ਦੇ ਅਵਾਰਡ ਕੀਤੇ ਪਾਸ : ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ
ਸੰਜੀਵ ਜਿੰਦਲ
ਮਾਨਸਾ, 14 ਅਗਸਤ 2022 : ਜ਼ਿਲ੍ਹਾ ਅਤੇ ਸੈਸ਼ਨਜ ਜੱਜ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਮਨਜੌਤ ਕੌਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਕੌਮੀ ਲੋਕ ਅਦਾਲਤ ਲਈ ਮਾਨਸਾ ਵਿੱਚ ਅੱਠ, ਬੁਢਲਾਡਾ ਵਿੱਚ ਦੋ ਅਤੇ ਸਰਦੂਲਗੜ੍ਹ ਵਿੱਚ ਦੋ ਬੈਂਚਾਂ ਦਾ ਗਠਨ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜ਼ਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਿਪਟਾਰਾ ਕੀਤੇ ਗਏ ਕੁੱਲ 1688 ਕੇਸਾਂ ਵਿੱਚ 10,70,38,881/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਵਧੀਕ ਸੈਸ਼ਨਜ ਜੱਜ ਮਨਜੋਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ। ਅੱਜ ਦੀ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਵੈਬੀਨਾਰ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ ਵਧੀਕ ਸੈਸ਼ਨਜ ਜੱਜ ਮਿਸ ਮਨਜੋਤ ਕੌਰ, ਵਧੀਕ ਸੈਸ਼ਨਜ ਜੱਜ ਮਨਦੀਪ ਢਿੱਲੋਂ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮਿਸ ਅਮਿਤਾ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਮਿਤ ਭੱਲਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੁਲ ਕੰਬੋਜ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਹਰਪ੍ਰੀਤ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮਿਸ ਦਲਜੀਤ ਕੌਰ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰਾਜ ਪਾਲ ਸਿੰਘ ਤੇਜੀ ਬੁਢਲਾਡਾ ਵਿਖੇ, ਸਬ ਡਵੀਜਨ ਜੁਡੀਸ਼ੀਅਲ ਮੈਜਿਸਟ੍ਰੇਟ, ਬੁਢਲਾਡਾ ਪੰਕਜ ਵਰਮਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਅਮਰਜੀਤ ਸਿੰਘ ਅਤੇ ਸਰਦੂਲਗੜ੍ਹ ਵਿਖੇ ਸਬ ਡਵੀਜਨ ਜੁਡੀਸ਼ੀਅਲ ਮੈਜਿਸਟ੍ਰੇਟ ਅਨੂਪ ਸਿੰਘ ਅਤੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਗੁਰਦਰਸ਼ਨ ਸਿੰਘ ਦੇ ਬੈਂਚਾਂ ਵੱਲੋਂ 1688 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਗੁਰਕਿ੍ਰਪਾਲ ਸਿੰਘ ਟਿਵਾਣਾ, ਗੋਰਾ ਸਿੰਘ ਥਿੰਦ, ਅਮਨਦੀਪ ਸਿੰਗਲਾ, ਹਰਮਨਜੀਤ ਸਿੰਘ, ਮਿਸ ਬਲਵੀਰ ਕੌਰ, ਗਗਨਦੀਪ ਸਿੰਘ ਚਹਿਲ, ਰੋਹਿਤ ਸਿੰਗਲਾ, ਮਿਸ ਸ਼ਸ਼ੀ ਬਾਲਾ ਅਤੇ ਮਿਸ ਲੇਖਾ ਰਾਣੀ ਤੋਂ ਇਲਾਵਾ ਤਰਸੇਮ ਚੰਦ ਸੇਮੀ, ਅਮਨਦੀਪ ਸਿੰਘ ਸੋਢੀ, ਵਰਨ ਕੁਮਾਰ, ਤਰਸੇਮ ਚੰਦ, ਨਰਿੰਦਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਮੀਨਾਕਸ਼ੀ ਬਾਂਸਲ ਸ਼ਾਮਿਲ ਸਨ।