ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 8 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ
- 720 ਨਸ਼ੀਲੀ ਗੋਲੀਆਂ ਸਮੇਤ ਸਕੂਟਰ, 58 ਬੋਤਲਾਂ ਸ਼ਰਾਬ ਅਤੇ 20 ਕਿਲੋਗ੍ਰਾਮ ਭੁੱਕੀ ਪੋਸਤ (ਡੋਡੇ) ਸਮੇਤ ਮੋਟਰਸਾਈਕਲ ਬਰਾਮਦ
ਸੰਜੀਵ ਜਿੰਦਲ
ਮਾਨਸਾ, 14 ਅਗਸਤ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਲਾਲ ਸਿੰਘ ਉਰਫ ਗੋਰਾ ਪੁੱਤਰ ਅਜਮੇਰ ਸਿੰਘ ਵਾਸੀ ਚੋਟੀਆ ਨੂੰ ਮੋਟਰਸਾਈਕਲ ਮਾਰਕਾ ਟੀਵੀਐਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋੋਂ 20 ਕਿਲੋਗ੍ਰਾਮ ਭੁੱਕੀ ਪੋਸਤ (ਡੋਡੇ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਝੁਨੀਰ ਦੇ ਐਸਆਈ ਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸਤਵੰਤ ਸਿੰਘ ਉਰਫ ਸੱਤੂ ਪੁੱਤਰ ਹਰਬੰਸ ਸਿੰਘ ਵਾਸੀ ਭੰਮੇ ਖੁਰਦ ਅਤੇ ਮਨਪਰੀਤ ਸਿੰਘ ਉਰਫ ਮਨੀ ਪੁੱਤਰ ਗੁਰਦੀਪ ਸਿੰਘ ਵਾਸੀ ਫੱਤਾ ਮਾਲੋਕਾ ਨੂੰ ਬਜਾਜ ਸਕੂਟਰ ਨੰਬਰੀ ਪੀਬੀ31ਡੀ-1330 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 390 ਨਸ਼ੀਲੀ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ।
ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਨੀ ਸਿੰਘ ਪੁੱਤਰ ਰਾਮ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 330 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ੍ਹ ਦੇ ਹੌਲਦਾਰ ਹਰਜਿੰਦਰ ਸਿੰਘ ਵੱਲੋੋਂ ਮੱਖਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲੋਹਗੜ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਥਾਣਾ ਸਿਟੀ-1 ਮਾਨਸਾ ਦੇ ਹੌਲਦਾਰ ਹਰਪ੍ਰੀਤ ਸਿੰਘ ਵੱਲੋੋਂ ਸਾਜਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ-1 ਮਾਨਸਾ ਦੇ ਹੀ ਹੌਲਦਾਰ ਜਰਮਲ ਸਿੰਘ ਵੱਲੋੋਂ ਸਾਗਰ ਉਰਫ ਮੰਨੂ ਪੁੱਤਰ ਓਮ ਪ੍ਰਕਾਸ਼ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ-1 ਮਾਨਸਾ ਦੇ ਹੀ ਹੌਲਦਾਰ ਰਾਜਪ੍ਰੀਤ ਸਿੰਘ ਵੱਲੋੋਂ ਸਾਗਰ ਸਿੰਘ ਪੁੱਤਰ ਸੂਬਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ ।