CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਇਆ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 15 ਅਗਸਤ 2022-ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾਡ਼ੇ ਮੌਕੇ ਲੁਧਿਆਣਾ ਵਿਖੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ।
ਇਸ ਮੌਕੇ ਭਗਵੰਤ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਆਪਣੇ ਸੰਬੋਧਨ ਦੌਰਾਨ ਮਾਨ ਨੇ ਕਿਹਾ ਕਿ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਇਆ, ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।