ਕਾਂਗਰਸ ਦੇ ਦਿੱਲੀ ਮੁੱਖ ਦਫਤਰ ਵਿਖੇ ਤਿਰੰਗਾ ਲਹਿਰਾਇਆ
ਬਾਬੂਸ਼ਾਹੀ ਨੈਟਵਰਕ
ਨਵੀ ਦਿੱਲੀ, 15 ਅਗਸਤ 2022- ਕਾਂਗਰਸ ਪਾਰਟੀ ਦੇ ਦਿੱਲੀ ਹੈਡਕਵਾਟਰ ਵਿਖੇ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਗਿਆ।
ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਸਮੇਤ ਸਮੂਹ ਲੀਡਰਸ਼ਿਪ ਹਾਜ਼ਰ ਸੀ।
ਜਦੋਂ ਕਿ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਸਮਾਗਮ ਵਿਚ ਨਹੀਂ ਪਹੁੰਚੇ।