ਬਟਾਲਾ ਵਿਖੇ ਮਨਾਇਆ 75 ਵਾਂ ਆਜ਼ਾਦੀ ਦਿਹਾੜਾ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 15 ਅਗਸਤ 2022
ਦੇਸ਼ ਦੀ ਅਜ਼ਾਦੀ ਦਾ 75ਵਾਂ ਆਜ਼ਾਦੀ ਦਿਹਾੜਾ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਵਲੋਂ ਨਿਭਾਈ ਗਈ। ਕੌਮੀ ਤਰਾਨੇ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਇਸ ਸਮਾਰੋਹ ਵਿੱਚ ਸ਼ਾਮਲ ਲੋਕਾਂ ਨੇ ਸਤਿਕਾਰ ਨਾਲ ਸਲਾਮੀ ਭੇਟ ਕੀਤੀ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਸਮੂਹ ਬਟਾਲਾ ਨਿਵਾਸੀਆਂ ਨੂੰ 75ਵੀ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਵੱਲੋਂ ਚਲਾਏ ਸੰਘਰਸ਼ ਸਦਕਾ ਹੀ ਪੌਣੀ ਸਦੀ ਪਹਿਲਾਂ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਆਜ਼ਾਦੀ ਘੁਲਾਟੀਆ ਦੀ ਕੁਰਬਾਨੀ ਸਦਕਾ ਹੀ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਯੋਗ ਹੋਏ ਹਾਂ। ਉਥੇ ਹੀ ਉਹਨਾਂ ਕਿਹਾ ਕਿ ਬਟਾਲਾ ਚ ਕੁਝ ਦਿਨਾਂ ਤੱਕ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾਣ ਵਾਲਾ ਹੈ ਅਤੇ ਉਹ ਬਟਾਲਾ ਦੇ ਲੋਕਾਂ ਅਤੇ ਸੰਗਤ ਨੂੰ ਇਹ ਵਿਸ਼ਵਾਸ ਦੇਂਦੇ ਹਾਂ ਕਿ ਪ੍ਰਸ਼ਾਸ਼ਨ ਵਲੋਂ ਇਸ ਵਿਆਹ ਪੂਰਬ ਸਮਾਗਮ ਦੌਰਾਨ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਇਸ ਦੇ ਲਈ ਦੇ ਲਈ ਹਰ ਤਰ੍ਹਾਂ ਦੀਆ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |