ਸੋਨੀਆ ਗਾਂਧੀ ਨੇ ਮੋਦੀ ਸਰਕਾਰ ਨੂੰ ਲਾਏ ਨਿਸ਼ਾਨੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 15 ਅਗਸਤ 2022
ਕਾਂਗਰਸ ਦੀ ਕੌਮੀ ਪ੍ਧਾਨ ਸੋਨੀਆ ਗਾਂਧੀ ਨੇ ਆਜ਼ਾਦੀ ਦਿਹਾਡ਼ੇ ਮੌਕੇ ਮੋਦੀ ਸਰਕਾਰ ਨੂੰ ਨਿਸ਼ਾਨੇ ਲਾਏ ਹਨ। ਸੋਨੀਆ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾਡ਼ੇ ਮੌਕੇ 75 ਸਾਲ ਦੀਆਂ ਪ੍ਰਾਪਤੀਆਂ ਨੂੰ ਮਾਮੂਲੀ ਦੱਸਿਆ ਜਾ ਰਿਹਾ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਮੂਲੀ ਦੱਸਿਆ ਜਾ ਰਿਹਾ ਹੈ।
ਨਿਊਜ਼ 18 ਦੇ ਅਨੁਸਾਰ ਸੋਨੀਆ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਗਾਂਧੀ ਅਤੇ ਨਹਿਰੂ ਨੂੰ ਕਟਹਿਰੇ ਵਿਚ ਖਡ਼੍ਹਾ ਕੀਤਾ ਜਾ ਰਿਹਾ ਹੈ।