ਡਿਪਟੀ ਮੈਡੀਕਲ ਕਮਿਸਨਰ ਡਾਕਟਰ ਰੋਮੀ ਰਾਜਾ ਮਹਾਜਨ ਸਨਮਾਨਤ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 15 ਅਗਸਤ 022
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਮੁਹੰਮਦ ਇਸ਼ਫਾਕ, ਆਈ.ਏ.ਐਸ. ਵਲੋਂ ਮੈਡੀਕਲ ਅਤੇ ਸਿਹਤ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਡਿਪਟੀ ਮੈਡੀਕਲ ਕਮਿਸ਼ਨਰ ਗੁਰਦਾਸਪੁਰ ਡਾ ਰੋਮੀ ਰਾਜਾ ਮਹਾਜਨ ਨੂੰ ਸਨਮਾਨਤ ਕੀਤਾ ਗਿਆ। ਡਾਕਟਰ ਰੋਮੀ ਰਾਜਾ ਮਹਾਜਨ ਸਿਹਤ ਵਿਭਾਗ ਵਿੱਚ ਆਪਣੀਆਂ ਬਿਹਤਰ ਸੇਵਾਵਾਂ ਦੇਣ ਕਰਕੇ ਜਾਣੇ ਜਾਂਦੇ ਹਨ। ਪਹਿਲਾਂ ਉਹ ਐਸ ਐਮ ਉ ਦੇ ਅਹੁਦੇ ਤੇ ਰਹਿ ਕੇ ਵੱਖ ਵੱਖ ਗ੍ਰਾਮੀਣ ਇਲਾਕਿਆਂ ਵਿਚ ਤੈਨਾਤ ਰਹੇ ਸਨ ਅਤੇ ਲਗਭੱਗ ਤਿੰਨ ਸਾਲ ਪਹਿਲਾਂ ਹੀ ਉਨ੍ਹਾਂ ਨੂੰ ਕਰੋਨਾ ਕਾਲ ਦੇ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਦੇ ਤੌਰ ਤੇ ਤਰੱਕੀ ਦਿੱਤੀ ਗਈ ਸੀ। ਉਨ੍ਹਾਂ ਦਾ ਸਨਮਾਨ ਸੁਤੰਤਰਤਾ ਦਿਵਸ ਦੇ ਮੌਕੇ ਤੇ ਆਯੋਜਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ ਹੈ।