ਸੀ ਜੀ ਸੀ ਝੰਜੇੜ੍ਹੀ ਕਾਲਜ ਵਿਚ ਮਨਾਇਆ ਸੁਤੰਤਰਤਾ ਦਿਵਸ
ਬਾਬੂਸ਼ਾਹੀ ਨੈਟਵਰਕ
ਮੋਹਾਲੀ, 15 ਅਗਸਤ 2022
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜ੍ਹੀ ਕਾਲਜ ਵਿਚ 75 ਵਾਂ ਸੁਤੰਤਰਤਾ ਦਿਵਸ ਦਾ ਦਿਨ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆਂ । ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਗਾ ਕੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿਤਾ।
ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆ ।
ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੇ ਲਈ ਇਸ ਆਜ਼ਾਦੀ ਦਾ ਮੁੱਲ ਪੂਰੀ ਸਮਝਣਾ ਮੁਸ਼ਕਿਲ ਹੋਵੇਗਾ ਕਿਉਂਕਿ ਅਸੀ ਸ਼ਾਇਦ ਗੁਲਾਮੀ ਦਾ ਅਰਥ ਪੂਰੀ ਤਰਾਂ ਨਹੀ ਸਮਝਦੇ ਹਾਂ ਪਰ ਆਜ਼ਾਦ ਦੇਸ਼ ਦੀ ਤਰੱਕੀ ਲਈ ਸਾਨੂੰ ਸਦਾ ਉਨ੍ਹਾਂ ਦੇਸ਼ ਦੇ ਮਹਾਨ ਸਪੂਤਾਂ ਦੇ ਕਦਮਾਂ ਤੇ ਚਲਣਾ ਜ਼ਰੂਰੀ ਹੈ ।
ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਇਕ ਸਹੁੰ ਚੁੱਕੀ ਕਿ ਉਹ ਆਪਣੀ ਵਿਦਿਆ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਲੈ ਕੇ ਆਉਣਗੇ । ਕਾਲਜ ਸਮੂਹ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ ਜਦ ਕਿ ਕੁੱਝ ਵਿਦਿਆਰਥੀਆਂ ਨੇ ਤਾਂ ਆਪਣੇ ਮੂੰਹ ਤੇ ਰੰਗਾਂ ਨਾਲ ਤਿਰੰਗੇ ਬਣਾਏ ਹੋਏ ਸਨ । ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।