ਕੈਬਨਿਟ ਮੰਤਰੀ ਅਮਨ ਅਰੋੜਾ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 15 ਅਗਸਤ : ਦੇਸ਼ ਦੀ ਆਜ਼ਾਦੀ ਦੇ 75 ਸਾਲ ਪੁਰੇ ਹੋਣ ਤੇ ਮਨਾਏ ਜਾ ਰਹੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਆਯੋਜਤ ਸਵਤੰਤਰਤਾ ਦਿਵਸ 'ਚ ਮੁੱਖ ਮਹਿਮਾਨ ਸ਼੍ਰੀ ਅਮਨ ਅਰੋੜਾ ਜੀ ਕੈਬਨਿਟ ਮੰਤਰੀ ਪਹੁੰਚੇ , ਇਸ ਮੌਕੇ ਉਨ੍ਹਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉੱਘੇ ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੂੰ ਵੱਖ-ਵੱਖ ਸਮਾਜਿਕ ਗਤੀਵਿਧੀਆਂ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ , ਪਿਛਲੇ ਲੰਮੇ ਅਰਸੇ ਤੋਂ ਸਮਾਜ ਸੇਵਾ ਨੂੰ ਸਮਰਪਿਤ ਹਰਮਨਪ੍ਰੀਤ ਸਿੰਘ ਦੇ ਕਾਰਜਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਅਨੇਕਾਂ ਹੀ ਬੂਟੇ ਲਗਾ ਰੁੱਖ ਬਣਨ ਤੱਕ ਸਾਂਭ-ਸੰਭਾਲ ਕਰਨ, ਲੋਕਾਂ ਨੂੰ ਬੂਟੇ ਵੰਡਣਾ, ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਨੁੱਕੜ ਮੀਟਿੰਗਾਂ ਕਰਨ, ਹਵਾ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ,ਪਸ਼ੂ-ਪੰਛੀਆਂ ਦੀ ਹੋਣਦ ਨੂੰ ਬਚਾਉਣ ਲਈ ਉਪਰਾਲੇ ਕਰਨਾ ਆਦਿ ਸ਼ਾਮਲ ਹੈ , ਇਸ ਤੋਂ ਇਲਾਵਾ ਹਰਮਨਪ੍ਰੀਤ ਸਿੰਘ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਕਰਵਾਏ ਸੈਲਫੀ ਮੁਕਾਬਲੇ ਵਿਚ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਨ ਦਾ ਮਾਣ ਪ੍ਰਾਪਤ ਹੈ ਅਤੇ ਨਾਲ ਹੀ ਲੋਕ ਸਭਾ ਚੋਣਾਂ- 2019 ਅਤੇ ਵਿਧਾਨ ਸਭਾ ਚੋਣਾਂ-2022 'ਚ ਬਤੋਰ ਜ਼ਿਲ੍ਹਾ ਕੁਆਡੀਨੈਂਟਰ ਅਤੇ ਪੀ. ਡਬਲਿਊ.ਡੀ. ਵਲੰਟੀਅਰ ਵੀ ਸੇਵਾ ਨਿਭਾਈ ਹੈ , ਅੱਜ 15 ਅਗਸਤ ਤੇ ਜ਼ਿਲ੍ਹਾ ਅਵਾਰਡ ਪ੍ਰਾਪਤ ਕਰਦੇ ਹੋਏ ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦੇ ਹੋਏ ਸਮਾਜ ਪ੍ਰਤੀ ਸੇਵਾਵਾਂ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਕਰਨ ਦਾ ਪ੍ਰਣ ਕੀਤਾ ਅਤੇ ਉਨ੍ਹਾਂ ਬੂਟੇ ਲਗਾਉਣ ਅਤੇ ਪਾਣੀ ਦੀ ਬੱਚਤ ਕਰਨ ਲਈ ਸਮਾਜਕ ਲੋਕਾਂ ਨੂੰ ਅਪੀਲ ਵੀ ਕੀਤੀ , ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸੇਰਗਿੱਲ, ਸ੍ਰੀਮਤੀ ਅਨੁਪ੍ਰਿਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਸਪੈਕਟਰ ਜਨਰਲ ਗੁਰਪ੍ਰੀਤ ਭੁੱਲਰ, ਸ.ਹਰਪ੍ਰੀਤ ਸਿੰਘ ਅਟਵਾਲ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ,ਸ.ਰਾਹੁਲਦੀਪ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਫ਼ਤਹਿਗੜ੍ਹ ਸਾਹਿਬ, ਬਾਦਲਦੀਨ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਐਮ ਐਲ ਏ ਲਖਬੀਰ ਸਿੰਘ ਰਾਏ, ਐਮ ਐਲ ਏ ਰੁਪਿੰਦਰ ਸਿੰਘ ਹੈਪੀ ਤੇ ਵੱਡੀ ਗਿਣਤੀ 'ਚ ਲੋਕ ਵੀ ਮੌਜੂਦ ਸਨ