ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ
ਰੋਹਿਤ ਗੁਪਤਾ
ਗੁਰਦਾਸਪੁਰ 15 ਅਗਸਤ 2022 - ਅੱਜ ਆਜ਼ਾਦੀ ਦਿਹਾੜੇ ਦੇ ਮੱਦੇਨਜਰ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਤਫਾਕ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਜਿਲੇ ਦੇ ਵੱਖ ਵੱਖ ਸਰਕਾਰੀ ਇਮਾਰਤਾਂ ਤੇ ਇਤਿਹਾਸਕ ਤੇ ਧਾਰਮਿਕ ਆਦਿ ਨੂੰ ਖੂਬਸੂਰਤ ਢੰਗ ਨਾਲ ਸਜਾਉਣ ਲਈ ਕਿਹਾ ਗਿਆ ਸੀ ਤਾਂ ਜੋ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਸਕੇ।
ਉਨਾਂ ਜਿਲਾ ਵਾਸੀਆਂ ਵਲੋ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਭਾਗੀਦਾਰ ਬਣਨ ਲਈ ਧੰਨਵਾਦ ਕੀਤਾ।