ਐਸ ਸੀ ਭਾਈਚਾਰੇ ਨਾਲ ਸਬੰਧਤ ਅੱਠ ਸਾਲਾ ਲੜਕੇ ਦੀ ਮੌਤ ਦਾ ਮਾਮਲਾ: ਚੇਅਰਮੈਨ ਸਾਂਪਲਾ ਨੇ ਮੰਗੀ ਰਿਪੋਰਟ
ਚੰਡੀਗੜ੍ਹ, 15 ਅਗਸਤ 2022 - ਰਾਜਸਥਾਨ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਅੱਠ ਸਾਲਾ ਲੜਕੇ ਇੰਦਰਾ ਦੀ ਸਕੂਲ ਅਧਿਆਪਕ ਵੱਲੋਂ ਘੜੇ ਵਿੱਚੋਂ ਪਾਣੀ ਪੀਣ ਲਈ ਉਸ ਨੂੰ ਬੇਰਹਿਮੀ ਨਾਲ ਕੁੱਟਣ ਕਾਰਨ ਮੌਤ ਹੋ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਉਨ੍ਹਾਂ ਨੇ ਸਰਕਾਰ ਤੋਂ ਇਸ ਦੀ ਰਿਪੋਰਟ ਮੰਗੀ ਹੈ।
ਕੱਲ੍ਹ 16 ਅਗਸਤ ਨੂੰ ਉਨ੍ਹਾਂ ਦੇ ਕਮਿਸ਼ਨ ਦੇ ਮੈਂਬਰ ਸੁਭਾਸ਼ ਭਾਰਤੀ ਨੇ ਇੱਥੇ ਮੌਕਾ ਦੇਖਿਆ, ਉਹ ਪੀੜਤ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ ਅਤੇ ਸਾਰੀ ਘਟਨਾ ਦੀ ਰਿਪੋਰਟ ਵੀ ਉਨ੍ਹਾਂ ਨੂੰ ਭੇਜਣਗੇ। ਕਮਿਸ਼ਨ ਇਸ ਮਾਮਲੇ 'ਤੇ ਬਣਦੀ ਕਾਰਵਾਈ ਕਰੇਗਾ। ਸਾਂਪਲਾ ਨੇ ਕਿਹਾ ਕਿ ਰਾਜਸਥਾਨ 'ਚ ਅਜਿਹੇ ਕਈ ਮਾਮਲੇ ਹਨ ਜੋ ਚਿੰਤਾ ਦਾ ਵਿਸ਼ਾ ਹਨ, ਉਨ੍ਹਾਂ ਨੂੰ ਰਾਜਸਥਾਨ ਤੋਂ ਹੋਰ ਵੀ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ।