ਇਸਲਾਮੀਆ ਗਰਲਜ਼ ਕਾਲਜ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ
- ਵਿਦਿਆਰਥਣਾਂ ਦੁਆਰਾ ਆਪਣੀ ਘਰ ਦੀ ਛੱਤ ਦੀ ਤੇ ਖੜ੍ਹ ਕੇ ਤਿਰੰਗੇ ਨੂੰ ਵਿਚ ਲੈ ਕੇ ਖਿੱਚੀਆ ਸੈਲਫੀਆ ਦਾ ਕਰਵਾਇਆ ਮੁਕਾਬਲਾ - ਪ੍ਰਿੰਸੀਪਲ ਡਾ.ਰਾਹਿਲਾ ਖ਼ਾਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 15 ਅਗਸਤ 2022, ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲਣ ਵਾਲੇ ਪੰਜਾਬ ਦੇ ਇਕੋ ਇਕ ਇਸਲਾਮੀਆ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ ਰਾਹਿਲਾ ਖ਼ਾਨ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ l ਇਸ ਮੌਕੇ ਪ੍ਰਿੰਸੀਪਲ ਡਾ.ਰਾਹਿਲਾ ਖ਼ਾਨ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਦੁਆਰਾ ਰਾਸ਼ਟਰੀ ਗੀਤ ਗਾਇਆ ਗਿਆ ।
ਇਸ ਮੌਕੇ ਤੇ ਪ੍ਰਿੰਸੀਪਲ ਡਾ.ਰਾਇਲਾ ਖ਼ਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਸ਼ਟਰੀ ਝੰਡਾ ਸਾਡੇ ਦੇਸ਼ ਦਾ ਗੌਰਵ ਹੈ ਸਾਡੇ ਦੇਸ਼ ਭਾਰਤ ਦੀ ਆਜ਼ਾਦੀ ਨੂੰ ਦਰਸਾਉਂਦਾ ਹੈ ਉਨ੍ਹਾਂ ਕਿਹਾ ਕਿ ਤਿੰਰਗਾ ਸਾਡੇ ਦਿਲਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰੇਰਿਤ ਕਰਦਾ ਹੈ । ਉਨ੍ਹਾਂ ਕਿਹਾ ਕਿ ਭਾਰਤੀਆਂ ਨੂੰ ਅੱਜ ਦਾ ਦਿਨ ਬੇਅੰਤ ਕੁਰਬਾਨੀਆਂ ਅਤੇ ਸੈਂਕੜੇ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਇਆ ਹੈ ਜਿਸ ਦੀ ਸਾਨੂੰ ਕਦਰ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਤੇ ਕਰਤੱਵ ਹੈ ਕਿ ਇੰਨੀਆ ਮੁਸ਼ਕਲਾਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਦੇਸ਼ ਤੇ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ ਰਹੀੇਏ । ਇਸ ਮੌਕੇ ਸਟਾਫ ਅਤੇ ਵਿਦਿਆਰਥਣਾਂ ਨੂੰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ।
ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.ਰਾਹਿਲਾ ਖਾਨ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਦਾ ਇੱਕ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਉਨ੍ਹਾਂ ਨੂੰ ਆਪਣੀ ਘਰ ਦੀ ਛੱਤ ਦੀ ਤੇ ਖੜ੍ਹ ਕੇ ਤਿਰੰਗੇ ਵਿਚ ਲੈ ਕੇ ਖਿੱਚੀ ਸੈਲਫੀ ਭੇਜੀ ਗਈ ਸੀ ਇਸ ਮੌਕੇ ਉਨ੍ਹਾਂ ਵਿਦਿਆਰਥਣਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ ।