ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ 'ਚ ਪੱਕਾ ਮੋਰਚਾ ਲਾਇਆ
ਬਾਬੂਸ਼ਾਹੀ ਨੈਟਵਰਕ
ਲਖੀਮਪੁਰ ਖੀਰੀ, 18 ਅਗਸਤ 2022-ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਪੱਕਾ ਮੋਰਚਾ ਲਗਾ ਦਿੱਤਾ ਹੈ।
ਕਿਸਾਨਾਂ ਵਲੋਂ ਲਖੀਮਪੁਰ ਖੀਰੀ ਹਾਦਸੇ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ, ਐਮਐਸਪੀ ਤੇ ਕਾਨੂੰਨ ਬਣਾਉਣ, ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਲਗਾ ਦਿੱਤਾ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਕਿਸਾਨ ਧਰਨੇ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ।