ਦਲਿਤ ਵਰਗ ਦੇ ਗ੍ਰੰਥੀ ਨਾਲ ਕੁੱਟਮਾਰ ਦੇ ਮਾਮਲੇ 'ਚ ਦੋ ਗ੍ਰਿਫਤਾਰ, ਮਾਮਲਾ ਦਰਜ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 18 ਅਗਸਤ 2022- ਮਲੇਰਕੋਟਲਾ ਦੇ ਪਿੰਡ ਅਬਦੁੱਲਾਪੁਰ ਚੋਹਾਨ ਵਿਖੇ ਇੱਕ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਤੋਂ ਬਾਅਦ, ਉਹਦਾ ਮੂੰਹ ਕਾਲਾ ਕਰਨ ਤੇ ਪਿਸ਼ਾਬ ਪਿਲਾਉਣ ਦੀ ਕੋਸਿਸ਼ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਲੇਰਕੋਟਲਾ ਪੁਲਿਸ ਦੇ ਵਲੋਂ ਦੋ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਮਲੇਰਕੋਟਲਾ ਅਵਨੀਤ ਸਿੱਧੂ ਨੇ ਦੱਸਿਆ ਕਿ, ਇਹ ਘਟਨਾ ਕੁੱਝ ਦਿਨ ਪਹਿਲਾਂ ਦੀ ਹੈ ਅਤੇ ਉਨ੍ਹਾਂ ਕੋਲ ਇਹ ਮਾਮਲਾ ਬੀਤੇ ਕੱਲ੍ਹ ਪੁੱਜਿਆ ਸੀ। ਜਿਸ ਤੋਂ ਬਾਅਦ ਪੁਲਿਸ ਦੇ ਵਲੋਂ ਮੁਲਜ਼ਮਾਂ ਖਿਲਾਫ਼ ਕੱਲ੍ਹ ਸ਼ਾਮ ਨੂੰ ਹੀ ਐਸ.ਈ/ਐਸ.ਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਐਸਪੀ ਅਵਨੀਤ ਸਿੱਧੂ ਨੇ ਇਹ ਵੀ ਦੱਸਿਆ ਕਿ, ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫਤਾਰ ਤਾਂ ਕਰ ਲਿਆ ਗਿਆ ਹੈ, ਪਰ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਅਗਲੇਰੀ ਜਾਂਚ ਵੀ ਆਰੰਭ ਕਰ ਦਿੱਤੀ।