ਐੱਚ.ਆਰ.ਏ.ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ 19 ਅਗਸਤ 2022 :ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਦੇਖ - ਰੇਖ ਹੇਠ ਐੱਚ. ਆਰ. ਏ .ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀਮਾਨ ਸੱਤਿਆ ਸੇਨ, ਮੈਡਮ ਨੀਲੋਫਰ , ਪ੍ਰਿੰਸੀਪਲ ਸੁਮਨ ਸ਼ੁਕਲਾ ਅਤੇ ਮੈਡਮ ਆਂਚਲ ਅਗਰਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਨ੍ਹਾਂ ਮਹਿਮਾਨਾਂ ਦੇ ਜਯੋਤੀ ਜਗਾਉਣ ਦੇ ਉਪਰੰਤ ਪ੍ਰੋਗਰਾਮ ਦੀ ਸ਼ੁਰੂਆਤ ਹੋਈ।ਇਸ ਮੌਕੇ ਉੱਤੇ ਕਿੰਡਰ ਗਾਰਡਨ ਦੇ ਵਿਦਿਆਰਥੀ ਰਾਧਾ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਬਹੁਤ ਹੀ ਸੁੰਦਰ ਸੱਜੇ ਸਨ। ਇਨ੍ਹਾਂ ਨੰਨ੍ਹੇ - ਮੁੰਨੇ ਬੱਚਿਆਂ ਨੇ ਜਨਮ ਅਸ਼ਟਮੀ ਦੇ ਮੌਕੇ ਉੱਤੇ ਰਾਧਾ ਕ੍ਰਿਸ਼ਨ ਲੀਲ੍ਹਾ ਨਾਲ ਸੰਬੰਧਿਤ ਬਹੁਤ ਹੀ ਵਧੀਆ ਡਾਂਸ ਪ੍ਰੋਗਰਾਮ ਪੇਸ਼ ਕੀਤਾ।ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦੇ ਉੱਪਰ ਭਾਸ਼ਣ, ਸੋਲੋ ਡਾਂਸ ਤੇ ਕ੍ਰਿਸ਼ਨ ਅਤੇ ਸੁਦਾਮੇ ਦੇ ਜੀਵਨ ਨਾਲ ਸੰਬੰਧਿਤ ਪਲੇਅ ਆਦਿ ਪ੍ਰੋਗਰਾਮ ਪੇਸ਼ ਕੀਤੇ। ਇਸ ਪ੍ਰੋਗਰਾਮ ਵਿੱਚ ਲੱਡੂ ਗੋਪਾਲ ਨੂੰ ਝੂਲਾ ਵੀ ਝੁਲਾਇਆ ਗਿਆ।ਇਸ ਮੌਕੇ ਉੱਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਬਾਰੇ ਜਾਣਕਾਰੀ ਵੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸੁਮਨ ਸ਼ੁਕਲਾ ਜੀ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀ ਹਾਰਦਿਕ ਵਧਾਈ ਦਿੱਤੀ ਤੇ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤਾਂ ਹੀ ਪੂਰਨ ਮੰਨੀ ਜਾਵੇਗੀ , ਜੇ ਅਸੀਂ ਸ਼੍ਰੀ ਕ੍ਰਿਸ਼ਨ ਜੀ ਦੇ ਸਿਧਾਂਤਾਂ ਨੂੰ ਸਮਝ ਕੇ ਅਸਲ ਜੀਵਨ ਵਿੱਚ ਅਪਣਾਈਏ। ਸਕੂਲ ਦੇ ਚੇਅਰਮੈਨ ਸ੍ਰੀ ਹੀਰਾਮਨੀ ਅਗਰਵਾਲ ਜੀ ਅਤੇ ਸੱਤਿਆ ਸੇਨ ਸਰ ਜੀ, ਮੈਡਮ ਨੀਲੋਫਰ ਜੀ ਅਤੇ ਮੈਡਮ ਆਂਚਲ ਅਗਰਵਾਲ ਨੇ ਜਨਮ ਅਸ਼ਟਮੀ ਦੀਆਂ ਸਾਰਿਆਂ ਨੂੰ ਸੁੱਭ ਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।