ਸੂਰਾਂ ਦੇ ਸੈਂਪਲਾਂ 'ਚ ਅਫਰੀਕਨ ਸਵਾਈਨ ਫੀਵਰ ਤੋਂ ਬਾਅਦ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 20 ਅਗਸਤ 2022 :ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ ਗਿਆ ਹੈ।
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਨੁਸਾਰ ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵਲੋਂ ਆਈ ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਜਾਨਵਰਾਂ ਵਿਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ 2009 ਦੇ ਅਨੁਸਾਰ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ ਗਿਆ ਹੈ।
ਜ਼ਿਲ੍ਹਾ ਪਟਿਆਲਾ ਦੇ ਪਿੰਡ ਬਿਲਾਸਪੁਰ ਅਤੇ ਸਨੌਰੀ ਅੱਡਾ ਪਟਿਆਲਾ ਦੇ ਖੇਤਰਾਂ ਨੂੰ ਇਸ ਬੀਮਾਰੀ ਦੇ ਕੇਂਦਰ ਵਜੋਂ ਨੋਟੀਫ਼ਾਈ ਕੀਤਾ ਹੈ।