ਪੰਜਾਬ ਕਾਂਗਰਸ ਵਿਧਾਇਕ ਦਲ ਨੇ 22 ਸਤੰਬਰ ਦੇ ਵਿਧਾਨ ਸਭਾ ਇਜਲਾਸ ਬਾਰੇ ਚਰਚਾ ਕੀਤੀ
ਚੰਡੀਗੜ੍ਹ, 21 ਸਤੰਬਰ 2022
ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਅੱਜ 21 ਸਤੰਬਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ, ਅਰੁਣਾ ਚੌਧਰੀ ਸਮੇਤ ਹੋਰ ਵਿਧਾਇਕ ਸ਼ਾਮਲ ਹੋਏ ।
ਪੰਜਾਬ ਵਿਧਾਨ ਸਭਾ ਦੇ 22 ਸਤੰਬਰ ਨੂੰ ਹੋਣ ਵਾਲੇ ਇਜਲਾਸ ਬਾਰੇ ਚਰਚਾ ਕੀਤੀ ਗਈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦਾ ਵਿਸ਼ਵਾਸ਼ ਨਹੀਂ ਜਿੱਤ ਸਕਦੀ, ਉਹ ਪਹਿਲਾਂ ਹੀ ਆਪਣੇ ਨਾਟਕ ਅਤੇ ਅਯੋਗਤਾ ਨਾਲ ਹਰ ਚੁੱਕੇ ਹਨ।