ਰਾਣਾ KP ਸਿੰਘ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਕੀਤੀ ਬਰਖਾਸਤ ਕਰਨ ਦੀ ਮੰਗ, ਮਾਨਸੂਨ ਸੀਜ਼ਨ 'ਚ ਚੱਲ ਰਹੀ ਮਾਈਨਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਸਤੰਬਰ 2022- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪ ਸਿੰਘ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਜਿਸ ਦੀ ਸੀਬੀਆਈ ਜਾਂਚ ਕੀਤੀ ਜਾਵੇ।