ਆਪ ਆਗੂ ਨੇ ਖੇਡਾਂ ਪੰਜਾਬ ਦੀਆਂ ਵਿਚ ਕੀਤੀ ਸ਼ਿਰਕਤ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 21 ਸਤੰਬਰ 2022
“ਖੇਡਾਂ ਵਤਨ ਪੰਜਾਬ ਦੀਆਂ” ਜਿਲ੍ਹਾ ਪੱਧਰੀ ਖੇਡਾਂ ਦੀ ਲੜੀ ਤਹਿਤ ਆਪ ਆਗੂ ਕਸ਼ਮੀਰ ਸਿੰਘ ਵਾਹਲਾ ਨੇ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ।
ਇਸ ਮੌਕੇ ਵਾਹਲਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ।ਖੇਡਾ ਨਾਲ ਸਾਨੂੰ ਜੀਵਨ ਵਿੱਚ ਅੱਗੇ ਵੱਧਣ ਦਾ ਮੋਕਾ ਮਿਲਦਾ ਹੈ ਅਤੇ ਸਿਹਤ ਵੀ ਵਧੀਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਉਹ ਖੁੱਦ ਇੱਕ ਇੰਟਰਨੈਸ਼ਨਲ ਖਿਡਾਰੀ ਰਹਿ ਚੁੱਕੇ ਹਨ ਅਤੇ ਸੈਂਕੜੇ ਦੇ ਕਰੀਬ ਮੈਡਲ ਜਿੱਤੇ ਹਨ । ਉਹ ਭਾਰਤ ਦੀ ਵੱਲੋਂ ਕਈ ਮੁਲਕਾਂ ਵਿੱਚ ਖੇਡ ਚੁੱਕੇ ਹਨ। ਖੇਡਾਂ ਨੂੰ ਸਾਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਖੇਡਾ ਨਾਲ ਜੁੜੋ ਅਤੇ ਜ਼ਿੰਦਗੀ ਵਿੱਚ ਤਰੱਕੀ ਕਰਨਾ ਸਿੱਖੋ।