ਬਾਬੂਸ਼ਾਹੀ ਦੀ ਖਬਰ 'ਤੇ ਲੱਗੀ ਮੋਹਰ, ਪੰਜਾਬ ਦੇ ਗਵਰਨਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਰੱਦ
ਚੰਡੀਗੜ੍ਹ, 21 ਸਤੰਬਰ 2022 - ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਗਵਰਨਰ ਨੇ ਕਿਹਾ ਕਿ ਇਸ ਤਰ੍ਹਾਂ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਵਾਜਿਵ ਨਹੀਂ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ।
ਹਲਾਂਕਿ ਇਸ ਤੋਂ ਪਹਿਲਾਂ ਗਵਰਨਰ ਨੇ ਇਸ ਸੈਸ਼ਨ ਨੂੰ ਮਨਜੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਬੇਭਰੋਸਗੀ ਦੇ ਮਤੇ 'ਤੇ ਇਹ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ।
ਬੀਤੇ ਦਿਨ ਬਾਬੂਸ਼ਾਹੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਕਿਹਾ ਗਿਆ ਸੀ ਕਿ ਇਹ ਸੈਸ਼ਨ ਵਾਜਿਵ ਨਹੀਂ ਹੈ। ਇਹ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: ਕੀ ਭਰੋਸੇ ਦਾ ਵੋਟ ਲੈਣ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਸਵਿਧਾਨਕ ਤੌਰ ਤੇ ਜਾਇਜ਼ ਹੈ-Former Dy Speaker Bir Devinder Singh in ਤਿਰਛੀ ਨਜ਼ਰ with Baljit Balli