ਮਾਨਸਾ : ਨਸ਼ਿਆਂ ਵਿਰੁੱਧ 3 ਮੁਕੱਦਮੇ ਕੀਤੇ ਦਰਜ ਕਰਕੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 150 ਲੀਟਰ ਲਾਹਣ ਕੀਤੀ ਬਰਾਮਦ
ਸੰਜੀਵ ਜਿੰਦਲ,ਬਾਬੂਸ਼ਾਹੀ ਨੈਟਵਰਕ
ਮਾਨਸਾ, 22 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ਦੀ ਨਿਗਰਾਨੀ ਹੇਠ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਤਾਰ ਸਿੰਘ ਪੁੱਤਰ ਹੰਸਰਾਜ ਸਿੰਘ ਵਾਸੀ ਰੋੜੇਵਾਲਾ ਜਿਲ੍ਹਾ ਸੰਗਰੂਰ ਅਤੇ ਸਤਗੁਰ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਭਾਦੜਾ ਨੂੰ ਕਾਰ ਮਾਰਕਾ ਜੈਨ ਸਮੇਤ ਕਾਬੂ ਕਰਕੇ 20 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ, ਜਿਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਮਾਨਸਾ ਦੇ ਹੀ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਦੇਵ ਸਿੰਘ ਉਰਫ ਕਾਲਾ ਪੁੱਤਰ ਆਤਮਾ ਸਿੰਘ ਵਾਸੀ ਬੱਛੋਆਣਾ ਨੂੰ ਕਾਬੂ ਕਰਕੇ 5 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਇਸੇ ਤਰ੍ਹਾਂ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕਾਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ।