← ਪਿਛੇ ਪਰਤੋ
ਹਰਿਆਣਾ ਕਮੇਟੀ ਦੀ ਪ੍ਧਾਨਗੀ ਨੂੰ ਲੈ ਕੇ ਜਗਦੀਸ਼ ਝੀਂਡਾ ਨੇ ਕੀਤਾ ਦਾਅਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ 2022- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਧਾਨਗੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਜਗਦੀਸ਼ ਸਿੰਘ ਝੀਂਢਾ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ 35 ਮੈਂਬਰਾਂ ਵਿਚੋਂ 33 ਮੈਂਬਰ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਕਮੇਟੀ ਦੀ ਪ੍ਧਾਨਗੀ ਨੂੰ ਲੈ ਕੈ ਦਾਅਵਾ ਕਰਨਗੇ। ਕਾਬਿਲੇਗੌਰ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਹਨ ਅਤੇ ਬੀਤੇ ਦਿਨ ਸੁਪਰੀਮ ਕੋਰਟ ਵਲੋਂ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਤੋਂ ਬਾਅਦ ਦਾਦੂਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਸਨਮਾਨ ਕੀਤਾ ਸੀ।
Total Responses : 267