ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਸ਼ੈਰੀ ਕਲਸੀ
ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋਵੇਗੀ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਬਟਾਲਾ, 22 ਸਤੰਬਰ 2022- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਹ ਪ੍ਰਗਟਾਵਾ ਕਰਦਆਂ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਸਾਉਣੀ ਸੀਜਨ ‘ਆਪ‘ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਮਈ ਮਹੀਨੇ ਵਿੱਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸਾ ਮੋਹਰੀ ਰਿਹਾ ਹੈ ਅਤੇ ਸੂਬਾ ਅੱਗੇ ਵੀ ਇਹ ਰਵਾਇਤ ਜਾਰੀ ਰੱਖੇਗਾ।
ਉਨਾਂ ਅੱਗੇ ਕਿਹਾ ਕਿ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਫਸਲ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਅਤੇ ਖਰੀਦ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਭੁਗਤਾਨ ਕਰਨ ਲਈ ਸਬੰਧਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਆਪ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।