← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਮੈਂਬਰ ਦਾ ਦਿਹਾਂਤ, ਡਾ. ਚੀਮਾ ਨੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 22 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰੀ ਦਾ ਦਿਹਾਂਤ ਹੋ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਉਹਨਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾਹੈ ਕਿ ਉਹਨਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ। ਉਹਨਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Total Responses : 936