ਲੜਕੀ ਨਾਲ ਸਬੰਧ ਬਣਾ ਕੇ ਵਿਆਹ ਤੋਂ ਮੁੱਕਰ ਜਾਣ ਵਾਲੇ ਖਿਲਾਫ਼ ਮਾਮਲਾ ਦਰਜ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 23 ਸਤੰਬਰ 2022
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਇਕ ਪਿੰਡ ਦੀ ਵਸਨੀਕ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਉਸ ਨਾਲ਼ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਵਿਆਹ ਕਰਾਉਣ ਤੋਂ ਮੁੱਕਰ ਜਾਣ 'ਤੇ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੀੜਤ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦੀ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜੀਵਨ ਮਸੀਹ ਵਾਸੀ ਭੂੰਡੇਵਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਰਿਹਾ ਹੈ ਜੋ ਬਾਅਦ ਵਿੱਚ ਵਿਆਹ ਕਰਾਉਣ ਤੋਂ ਮੁੱਕਰ ਗਿਆ ਹੈ ।ਤਫਤੀਸ਼ੀ ਅਫਸਰ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਵਲੋ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ( ਸੀ ਏ ਡਬਲਯੂ ) ਵੱਲੋਂ ਕਰਨ ਉਪਰੰਤ ਜੀਵਨ ਮਸੀਹ ਵਿਰੁੱਧ ਧਾਰਾ 376 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।