ਖਾਲਿਤਸਤਾਨ ਰੈਫਰੈਂਡਮ ਨੂੰ ਲੈ ਕੇ ਭਾਰਤ ਸਰਕਾਰ ਸਖਤ ਹੋਈ, ਕੈਨੇਡਾ ਸਰਕਾਰ ਨਾਲ ਕਰੇਗੀ ਗੱਲਬਾਤ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 23 ਸਤੰਬਰ 2022- ਕੈਨੇਡਾ ਵਿਚ ਖਾਲਿਸਤਾਨ ਜਨਮਤ ਸੰਗ੍ਰਹਿ 'ਤੇ ਭਾਰਤ ਸਰਕਾਰ ਸਖਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਖਾਲਿਸਤਾਨ ਜਨਮਤ ਸੰਗ੍ਰਹਿ 'ਤੇ ਭਾਰਤ ਸਰਕਾਰ ਮਾਨਤਾ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਖਾਲਿਤਸਾਨ ਗਤੀਵਿਧੀਆਂ ਨੂੰ ਲੈ ਕੇ ਭਾਰਤ ਸਰਕਾਰ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਉਹ ਭਾਰਤ ਦੀ ਏਕਤਾ ਤੇ ਅਖੰਡਤਾ ਦਾ ਸਨਮਾਨ ਕਰਦੀ ਹੈ ਅਤੇ ਅਖੌਤੀ ਜਨਮਤ ਸੰਗ੍ਰਹਿ ਨੂੰ ਮਾਨਤਾ ਨਹੀਂ ਦਿੰਦੀ ।