ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ: ਦੋ ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 23 ਸਤੰਬਰ 2022- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕੈਨੇਡਾ ਰਹਿੰਦੇ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਰਹਿੰਦੇ ਅੱਥਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਪਾਸੋ ਇੱਕ ਏਕੇ 56 ਰਾਈਫਲ, 2 ਮੈਗੀਜੀਨਾਂ ਅਤੇ 90 ਅਣ ਚੱਲੇ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।