ਸਾਬਕਾ ਮੰਤਰੀ ਪਰਗਟ ਸਿੰਘ ਨੇ ਸਿਹਤ ਮੰਤਰੀ ਨੂੰ ਕੀਤੇ ਤਿੱਖੇ ਸਵਾਲ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 24 ਸਤੰਬਰ 2022: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਹਸਪਤਾਲਾਂ 'ਚ ਐਕਸਰੇ ਫਿਲਮ ਨਹੀਂ ਹੈ, ਮੋਬਾਈਲ 'ਤੇ ਐਕਸਰੇ ਦੀਆਂ ਫੋਟੋਆਂ ਲਈਆਂ ਜਾ ਰਹੀਆਂ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਖ਼ਬਰ ਸਿਹਤ ਮੰਤਰੀ ਦੇ ਜ਼ਿਲ੍ਹੇ ਦੀ ਹੈ।
ਹਸਪਤਾਲਾਂ 'ਚ ਡਾਕਟਰ ਨਹੀਂ ਹਨ, 6 ਮਹੀਨਿਆਂ ਤੋਂ ਦਵਾਈਆਂ ਬਾਹਰ ਹਨ, ਹੁਣ ਐਕਸਰੇ ਫਿਲਮ ਨਹੀਂ ਹੈ।
ਕੀ ਇਹ ਕੇਜਰੀਵਾਲ ਦਾ ਸਿਹਤ ਮਾਡਲ ਹੈ?