ਮੁਸ਼ਕਿਲਾਂ ਸਬੰਧੀ ਕਿਸਾਨਾਂ ਦਾ ਵਫ਼ਦ ਜੀਐਮ ਮਿਲਕ ਪਲਾਂਟ ਨੂੰ ਮਿਲਿਆ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 24 ਸਤੰਬਰ 2022
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਲੀਲ ਕਲਾਂ ਦੀ ਅਗਵਾਈ ਵਿੱਚ ਇੱਕ ਕਿਸਾਨਾਂ ਦਾ ਵਫ਼ਦ ਵੇਰਕਾ ਪਲਾਂਟ ਗੁਰਦਾਸਪੁਰ ਜੀਐੱਮ ਨੂੰ ਮਿਲਿਆ ਅਤੇ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਇਸ ਸਬੰਧੀ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਲੀਲ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਉਨਾ ਦੇ ਵੱਲੋਂ ਜੀਐੱਮ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨਾਂ ਨੂੰ ਮੰਗ ਪੱਤਰ ਦੇ ਕੇ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਹੈ। ਮੰਗ ਪੱਤਰ ਦੇਣ ਉਪਰੰਤ ਉਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜਲਦ ਤੋਂ ਜਲਦੀ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਜੀਐੱਮ ਨੇ ਉਨਾਂ ਨੂੰ ਵਿਸਵਾਸ਼ ਦਿਵਾਇਆ ਹੈ ਕਿ ਉਨਾਂ ਦੀਆਂ ਜੋ ਵੀ ਜਾਇਜ਼ ਮੰਗਾਂ ਹਨ, ਉਨਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਬਲਵਿੰਦਰ ਸਿੰਘ ਕੋਟਲਾ ਮੂਸਾ, ਹਰਪਾਲ ਸਿੰਘ ਕੋਟਲਾ ਮੂਸਾ, ਗੁਰਮੇਜ ਸਿੰਘ ਥਿੰਦ ਧਾਰੀਵਾਲ ਆਦਿ ਹਾਜ਼ਰ ਸਨ।