ਐਸ ਡੀ ਐਮ ਵੱਲੋਂ ਬਨੂੜ ਮੰਡੀ ਵਿੱਚ ਖਰੀਦ ਏਜੰਸੀਆਂ, ਆੜ੍ਹਤੀਆਂ ਤੇ ਸੈਕਟਰੀ ਮਾਰਕੀਟ ਕਮੇਟੀ ਨਾਲ ਮੀਟਿੰਗ
ਹਰਜਿੰਦਰ ਸਿੰਘ ਭੱਟੀ
- ਆੜ੍ਹਤੀਆਂ ਤੇ ਅਧਿਕਾਰੀਆਂ ਨੂੰ ਨਿਰਦੇਸ਼ ਕਿਸਾਨਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਔਕੜ ਪੇਸ਼ ਨਾ ਆਵੇ
ਐਸਏਐਸ ਨਗਰ, 25 ਸਤੰਬਰ 2022 - ਝੋਨੇ ਦੀ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਅੱਜ ਸ੍ਰੀਮਤੀ ਸਰਬਜੀਤ ਕੌਰ ਐਸਡੀਐਮ ਐਸਏਐਸ ਨਗਰ ਵੱਲੋਂ ਬਨੂੜ ਮੰਡੀ ਵਿਖੇ ਆੜ੍ਹਤੀਆ, ਖਰੀਦ ਏਜੰਸੀਆਂ ਅਤੇ ਸੈਕਟਰੀ ਮਾਰਕੀਟ ਕਮੇਟੀ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ l
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਅੱਜ ਬਨੂੜ ਮੰਡੀ ਦਾ ਦੌਰਾ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ, ਸਬੰਧੀ ਉਨ੍ਹਾਂ ਖਰੀਦ ਏਜੰਸੀਆਂ ਆੜ੍ਹਤੀਆਂ ਤੇ ਸੈਕਟਰੀ ਮਾਰਕੀਟ ਕਮੇਟੀ ਨੂੰ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਦੀ ਹਦਾਇਤ ਕੀਤੀl