ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਰੋਹਿਤ ਗੁਪਤਾ ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ, 26 ਸਤੰਬਰ 2022- ਥਾਣਾ ਸਦਰ ਗੁਰਦਾਸਪੁਰ ਨੇ ਇਕ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਬੱਬਰੀ ਬਾਈਪਾਸ ਤੇ ਨਾਕਾ ਲਗਾਇਆ ਹੋਇਆ ਸੀ। ਨਾਕੇ ਦੌਰਾਨ ਸੰਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗਲੀ ਬਾਗ ਵਾਲੀ ਸੱਚਖੰਡ ਰੋਡ ਜਿਲਾ ਤਰਨਤਾਰਨ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਮੋਮੀ ਲਿਫਾਫਾ ਬਰਾਮਦ ਹੋਇਆ । ਬਰਾਮਦ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ਤੇ ਥਾਣਾ ਸਦਰ ਗੁਰਦਾਸਪੁਰ ਵਿਖੇ ਇਤਲਾਹ ਦਿੱਤੀ ਜਿਸ ਤੇ ਤਫਤੀਸੀ ਅਫਸਰ ਨੇ ਪੁਲਿਸ ਪਾਰਟੀ ਸਮੇਤ ਮੋਕੇ ਤੇ ਪੁੱਜ ਕੇ ਕਾਬੂ ਕੀਤੇ ਦੋਸੀ ਪਾਸੋਂ ਬਰਾਮਦ ਮੋਮੀ ਲਿਫਾਫੈ ਨੂੰ ਚੈਕ ਕੀਤਾ ਜਿਸ ਵਿਚੋ 40 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ।
ਆਰੋਪੀ ਖਿਲਾਫ ਥਾਣਾ ਸਦਰ ਵਿਖੇ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।