ਪਾਕਿਸਤਾਨ: ਵਿੱਤ ਮੰਤਰੀ ਨੇ ਦਿੱਤਾ ਅਸਤੀਫਾ
ਇਸਲਾਮਾਬਾਦ, 26 ਸਤੰਬਰ 2022— ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸਹਾਕ ਡਾਰ ਨਵੇਂ ਵਿੱਤ ਮੰਤਰੀ ਹੋਣਗੇ।
ਇਸਹਾਕ ਡਾਰ ਨੂੰ ਵਿੱਤ ਮੰਤਰੀ ਬਣਾਉਣ ਦਾ ਰਸਮੀ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਸ਼ਨੀਵਾਰ ਨੂੰ ਲੰਡਨ 'ਚ ਹੋਈ ਬੈਠਕ ਦੌਰਾਨ ਲਿਆ ਗਿਆ।
ਮੀਟਿੰਗ ਵਿੱਚ ਮਿਫ਼ਤਾਹ ਇਸਮਾਈਲ ਅਤੇ ਇਸਹਾਕ ਡਾਰ ਤੋਂ ਇਲਾਵਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਹੋਰ ਆਗੂ ਮੌਜੂਦ ਸਨ।