ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਜਾਵੇਗਾ- ਡਿਪਟੀ ਕਮਿਸ਼ਨਰ
ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ
ਮਨਜੀਤ ਸਿੰਘ ਢੱਲਾ
ਫ਼ਰੀਦਕੋਟ, 26 ਸਤੰਬਰ 2022 - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 28 ਸਤੰਬਰ ਨੂੰ ਫਰੀਦਕੋਟ ਵਿਖੇ ਕੈਂਡਲ ਮਾਰਚ ਕੱਢਿਆ ਜਾਵੇਗਾ। ਇਹ ਕੈਂਡਲ ਮਾਰਚ ਹੁੱਕੀ ਚੌਕ ਤੋਂ ਸ਼ੁਰੂ ਹੋ ਕੇ ਘੰਟਾ ਘਰ ਚੌਕ ਤੱਕ ਪੁੱਜੇਗਾ। ਇਹ ਕੈਂਡਲ ਮਾਰਚ ਸ਼ਾਮ 7.15 ਵਜੇ ਕੱਢਿਆ ਜਾਵੇਗਾ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓ , ਸ਼ਹਿਰ ਵਾਸੀ ਭਾਗ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ" ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ।
ਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ ਉਤੇ ਚੱਲਣ ਦੀ ਲੋਡ਼ ਹੈ ਇਸ ਲਈ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।