← ਪਿਛੇ ਪਰਤੋ
ਪੰਜਾਬ ਬੰਦ ਦੀ ਦਿੱਤੀ ਗਈ ਕਾਲ ਕ੍ਰਿਸ਼ਚਨ ਭਾਈਚਾਰੇ ਨੇ ਲਈ ਵਾਪਸ ਰੋਹਿਤ ਗੁਪਤਾ ਗੁਰਦਾਸਪੁਰ 26 ਸਤੰਬਰ 2022: ਕ੍ਰਿਸਚਨ ਭਾਈਚਾਰੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ 27 ਸਤੰਬਰ ਯਾਨੀ ਕਿ ਕੱਲ ਪੰਜਾਬ ਬੰਦ ਦੀ ਕਾਲ ਦਿੱਤੀ ਸੀ ਪਰ ਹੁਣ ਇਸ ਕਾਲ ਨੂੰ ਕ੍ਰਿਸਚਨ ਭਾਈਚਾਰੇ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ। ਪੰਚਾਇਤ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕ੍ਰਿਸ਼ਚਨ ਭਾਈਚਾਰੇ ਦੇ ਆਗੂਆਂ ਖੰਡਖੋਰ ਪੀਟਰ ਚੀਦਾ ਅਤੇ ਪਰਵੇਜ਼ ਤੁੰਗ ਨੇ ਕਿਹਾ ਕਿ ਉਨ੍ਹਾਂ ਦੀ ਏਡੀਜੀਪੀ ਲਾ ਐਂਡ ਆਰਡਰ ਨਾਲ ਮੀਟਿੰਗ ਹੋਣ ਤੋਂ ਬਾਅਦ ਇਸ ਪੰਜਾਬ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਨੇ ਸਾਨੂੰ ਆਸ਼ਵਾਸਨ ਦਿੱਤਾ ਹੈ ਕਿ ਅੰਮ੍ਰਿਤਸਰ ਪੁਲਿਸ ਪ੍ਰਸ਼ਾਸ਼ਨ ਅਧੀਨ ਆਉਂਦੇ ਦੋਨਾਂ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਪੰਜਾਬ ਕ੍ਰਿਸਚਨ ਫੈਡਰੇਸ਼ਨ ਨੇ ਇਸ ਬੰਦ ਦਾ ਸਮਰਥਨ ਕੀਤਾ ਸੀ ਪਰ ਹੁਣ ਪੁਲਿਸ ਨੇ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦਾ ਮਸਲਾ ਵੀ ਹੱਲ ਕਰ ਦਿੱਤਾ ਜਾਵੇਗਾ ਇਸ ਲਈ ਉਹ ਆਪਣਾ ਸਮਰਥਨ ਵਾਪਸ ਲੈਂਦੇ ਹਨ ਅਤੇ ਸਮੁੱਚੇ ਪੰਜਾਬ ਅੰਦਰ ਕ੍ਰਿਸਚਨ ਭਾਈਚਾਰੇ ਵੱਲੋਂ ਪੰਜਾਬ ਬੰਦ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
Total Responses : 108