← ਪਿਛੇ ਪਰਤੋ
28 ਸਤੰਬਰ ਨੂੰ ਸਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਕੀਤੀ ਮੀਟਿੰਗ
ਰੋਹਿਤ ਗੁਪਤਾ ਗੁਰਦਾਸਪੁਰ 26 ਸਤੰਬਰ 2022: ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਵੱਲੋਂ ਪੁਰਾਨਾ ਸਾਲਾ ਵਿਖੇ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਸੋਹਣ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ ਜਿਸ ਵਿੱਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਉਣ ਪਾਸ ਹੋਇਆ ਜੋ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ ਅਤੇ ਪਿੰਡ ਪੱਧਰੀ ਮੀਟਿੰਗ 15 ਦਿਨ ਦੀ ਵਾਰੀ ਸੀਰ ਚਲਾਉਣ ਦਾ ਪਾਸ ਕੀਤਾ ਗਿਆ ।ਇਸ ਮੌਕੇ ਤੇ ਕਿਸਾਨ ਆਗੂਆਂ ਨੇ ਨੌਜਵਾਨ ਪੀੜ੍ਹੀ ਨੂੰ ਵੀ ਅਪੀਲ ਕੀਤੀ ਕਿ ਵਧ ਚਡ਼੍ਹ ਕੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਵਿੱਚ ਸ਼ਿਰਕਤ ਕਰਨ ਤਾਂ ਜੋ ਨੌਜਵਾਨ ਸ਼ਹੀਦ ਭਗਤ ਸਿੰਘ ਜੀ ਦੇ ਜੀਵਨੀ ਬਾਰੇ ਜਾਣਕਾਰੀ ਹਾਸਲ ਕਰ ਸਕਣ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਅਤੇ ਸਾਨੂੰ ਇਨ੍ਹਾਂ ਦੇ ਨਕਸ਼ੇ ਕਦਮ ਤੇ ਚੱਲਣਾ ਚਾਹੀਦਾ ਹੈ।
Total Responses : 108