ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹੀਦ ਭਗਤ ਦੇ ਜਨਮ ਦਿਨ ਨੂੂੰ ਸਮਰਪਿਤ ਮੁਹਿੰਮ ਜਾਰੀ
ਦਲਜੀਤ ਕੌਰ ਭਵਾਨੀਗੜ੍ਹ
ਲਹਿਰਾਗਾਗਾ, 26 ਸਤੰਬਰ, 2022: ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਨੂੂੰ ਸਮਰਪਿਤ ਪ੍ਰਚਾਰ ਮੁਹਿੰਮ ਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਲੈਕਚਰ ਅਤੇ ਵਿਚਾਰ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ਅਤੇ ਜਗਦੀਸ਼ ਪਾਪੜਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਨਵੀਂ ਪੀੜੀ ਨੂੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਗਰਾਮ ਅਤੇ ਵਿਚਾਰਾਂ ਤੋ ਜਾਣੂ ਕਰਵਾਉਣਾ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਭੁਟਾਲ ਕਲਾਂ, ਭੁਟਾਲ ਖੁਰਦ ਅਤੇ ਗਰਲਜ਼ ਸਕੂਲ ਲਹਿਰਾ ਵਿੱਚ ਸੰਬੰਧੀ ਸਕੂਲਾਂ ਵਿੱਚ ਲੈਕਚਰ ਤੇ ਚਰਚਾਵਾਂ ਕੀਤੀਆਂ ਗਈਆਂ ਜੋ ਕਿ ਬਹੁਤ ਪ੍ਰਭਾਵਸ਼ਾਲੀ ਰਹੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚਰਚਾਵਾਂ ਵਿੱਚ ਮੰਚ ਵੱਲੋਂ ਨਾਮਦੇਵ ਸਿੰਘ ਭੁਟਾਲ, ਜਗਦੀਸ਼ ਪਾਪੜਾ, ਮਾਸਟਰ ਰਘਬੀਰ ਭੁਟਾਲ, ਵਰਿੰਦਰ ਓਸ਼ੋ ਨੇ ਸੈਂਕੜੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨਾਲ ਅਜ਼ਾਦੀ ਦੇ ਸੰਘਰਸ਼, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਵਿਚਾਰਧਾਰਾ ਤੇ ਐਕਸ਼ਨ, ਅਜੋਕੇ ਸਮੇਂ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਵਿਚਾਰਧਾਰਾ ਦੀ ਪ੍ਰਸੰਗਿਕਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਸਕੂਲਾਂ ਦੇ ਸਟਾਫ ਮੈਂਬਰਾਂ ਵੱਲੋਂ ਲੋਕ ਚੇਤਨਾ ਮੰਚ ਲਹਿਰਾਗਾਗਾ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ।
28 ਸਤੰਬਰ ਨੂੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੰਚ ਦੇ ਮੈਂਬਰ ਸ਼ਹੀਦ ਉਧਮ ਸਿੰਘ ਵਿਚਾਰ ਮੰਚ, ਸੁਨਾਮ ਵੱਲੋਂ ਸੁਨਾਮ ਵਿਖੇ ਕਰਵਾਏ ਜਾਣ ਵਾਲੇ ਸੈਮੀਨਾਰ ਤੇ ਕਵੀ ਦਰਬਾਰ ਵਿੱਚ ਸ਼ਾਮਲ ਹੋਣਗੇ।