← ਪਿਛੇ ਪਰਤੋ
ਅਸ਼ਵਨੀ ਸ਼ਰਮਾ ਦਾ ਬਿਆਨ: ਆਪ੍ਰੇਸ਼ਨ ਲੋਟਸ ਨੂੰ ਲੈ ਕੇ ਜਾਂਚ ਕਰਵਾਈ ਜਾਏ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਪੰਜਾਬ ਭਾਜਪਾ ਦੇ ਪ੍ਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪ੍ਰੇ੍ਸ਼ਨ ਲੋਟਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਜਿਸ ਨਾਲ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਵਲੋਂ ਔਰਤਾਂ ਨਾਲ ਕੀਤੇ ਚੋਣ ਵਾਅਦੇ ਬਾਰੇ ਵੀ ਚਰਚਾ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰ ਦੇ ਏਜੰਡੇ ਬਾਰੇ ਵੀ ਕੁਝ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਪ੍ਧਾਨ ਮੰਤਰੀ ਨਰਿੰਦਰ ਵਲੋਂ ਵਲੋਂ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਵਿਧਾਨ ਸਭਾ ਵਿਚ ਪ੍ਧਾਨ ਮੰਤਰੀ ਦਾ ਧੰਨਵਾਦੀ ਮਤਾ ਪਾਸ ਕਰਨਾ ਚਾਹੀਦਾ ਹੈ।
Total Responses : 108