ਅਮਨਦੀਪ ਸਿੰਘ ਮੋਹੀ ਨੇ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਦੀਪਕ ਜੈਨ, ਬਾਬੂਸ਼ਾਹੀ ਨੈਟਵਰਕ
ਜਗਰਾਉਂ 27 ਸਤੰਬਰ 2022- ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮੋਹੀ ਵੱਲੋਂ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈੱਡ ਭਵਨ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਲਕਾ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਗੋਪੀ ਸ਼ਰਮਾ ਜੁਆਇੰਟ ਸਕੱਤਰ ਪੰਜਾਬ ਐੱਮ ਐੱਲ ਏ ਰਾਜਿੰਦਰ ਕੌਰ ਛੀਨਾ ਵੱਲੋਂ ਅਸ਼ੀਰਵਾਦ ਦੇ ਕੇ ਮੋਹੀ ਨੂੰ ਕੁਰਸੀ ਤੇ ਬਿਠਾਇਆ ਗਿਆ।
ਇਸ ਮੌਕੇ ਬੋਲਦਿਆਂ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਉਹ ਪਾਰਟੀ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਤੇ ਇੰਨਾ ਭਰੋਸਾ ਕੀਤਾ ਗਿਆ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਵਾਸੀਆਂ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਨਗੇ।