ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 29 ਸਤੰਬਰ ਨੂੰ : ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ
ਬਾਬੂਸ਼ਾਹੀ ਨੈਟਵਰਕ
ਜੈਤੋ, 27 ਸਤੰਬਰ 2022 : ਰਾਸ਼ਟਰੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 29- ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗਾਇਆ ਜਾ ਰਿਹਾ ਹੈ। ਕਾਲਜ ਦੇ ਇੰਚਾਰਜ ਪ੍ਰਿੰਸੀਪਲ ਡਾ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸਾਂਝ ਬਲੱਡ ਵੈਲਫੇਅਰ ਕਲੱਬ ਫ਼ਰੀਦਕੋਟ ਅਤੇ ਐੱਨ ਐੱਸ ਐੱਸ ਯੂਨਿਟ ਯੂਨੀਵਰਸਿਟੀ ਕਾਲਜ ਜੈਤੋ ਵੱਲੋਂ ਸਾਂਝੇ ਤੌਰ ਤੇ ਲਗਾਇਆ ਜਾ ਰਿਹਾ ਹੈ। ਇਸ ਖ਼ੂਨਦਾਨ ਕੈਂਪ ਦੇ ਪ੍ਰਬੰਧਕਾਂ ਵਿਚ ਰਾਜਨ ਦੁਆ,ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਰੁਚਿਕਾ ਸੇਠ ਤੇ ਪ੍ਰੋ. ਅਭਿਤ ਜਿੰਦਲ, ਜੈਤੋ ਦੇ ਸਮਾਜ ਸੇਵੀ ਅਧਿਆਪਕ ਪ੍ਰਮੋਦ ਧੀਰ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ, ਡਾ. ਸਮਰਾਟ ਖੰਨਾ, ਕਲੱਬ ਦੇ ਮੈਂਬਰ ਹਰਸੰਗੀਤ ਸੰਘਾ ਆਦਿ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਜੈਤੋ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇਸ ਖ਼ੂਨਦਾਨ ਕੈਂਪ ਵਿੱਚ ਵਧ ਚੜ੍ਹ ਕੇ ਖ਼ੂਨਦਾਨ ਕਰਨ ਦੀ ਬੇਨਤੀ ਕੀਤੀ ਤਾਂ ਕਿ ਇਹ ਖ਼ੂਨ ਲੋੜ੍ਹਵੰਦ ਮਰੀਜਾਂ ਨੂੰ ਦੇ ਕੇ ਉਹਨਾਂ ਦੀ ਜਾਨ ਬਚਾਈ ਜਾ ਸਕੇ।