ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਕੀਤੀਆਂ ਗਈਆਂ ਵਿਸ਼ਾਲ ਸਾਈਕਲ ਰੈਲੀਆਂ
-- ਮਾਲੇਰਕੋਟਲਾ ਵਿਖੇ ਆਜ਼ਾਦੀ ਘੁਲਾਟੀਏ ਸ੍ਰੀ ਓਮ ਪ੍ਰਕਾਸ ਕੌਸਲ ਦੇ ਦੋਹਤੇ ਸ੍ਰੀ ਗੋਰਵ ਸ਼ਰਮਾ, ਅਹਿਮਦਗੜ੍ਹ ਵਿਖੇ ਐਸ.ਡੀ.ਐਮ ਸ੍ਰੀ ਹਰਬੰਸ ਸਿੰਘ ਅਤੇ ਅਮਰਗੜ੍ਹ ਵਿਖੇ ਆਜ਼ਾਦੀ ਘੁਲਾਟੀਏ ਦੇ ਬੇਟੇ ਜਸਵਿੰਦਰ ਸਿੰਘ ਨੇ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਾਈਕਲ ਰੈਲ ਨੂੰ ਦਿੱਤੀ ਹਰੀ ਝੰਡੀ
-- ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦੇਣ ਦੀਆਂ ਕੋਸ਼ਿਸ਼ਾਂ ਜਦੋਂ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਵਿਚ ਅਜਿਹੀ ਕੋਈ ਕੋਸ਼ਿਸ਼ ਸੀ ਦੇਖਣ ਨੂੰ ਨਹੀ ਮਿਲੀ-ਫਰਿਆਲ ਉਰ ਰਹਿਮਾਨ
-- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜ਼ਿਤ ਰੈਲੀ ਨੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਦਿੱਤਾ ਸੱਦਾ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ/ਅਮਰਗੜ੍ਹ/ਅਹਿਮਦਗੜ੍ਹ 27 ਸਤੰਬਰ :2022 - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬ ਡਵੀਜਨ ਪੱਧਰ ਮਾਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਾਲ ਸਾਈਕਲ ਰੈਲੀਆਂ ਪੂਰੋ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀਆਂ ਗਈਆਂ । ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਨਸ਼ਾ ਰਹਿਤ ਜੀਵਨ ਨੂੰ ਅਪਣਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ ਵੱਖ ਸਮਾਗਮ ਉਲੀਕੇ ਗਏ ਹਨ । ਇਸ ਕੜੀ ਤਹਿਤ ਅੱਜ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ । ਮਾਲੇਰਕੋਟਲਾ ਵਿਖੇ ਮਾਲੇਰਕੋਟਲਾ ਤੋਂ ਆਜ਼ਾਦੀ ਘੁਲਾਟੀਏ ਸ੍ਰੀ ਓਮ ਪ੍ਰਕਾਸ ਕੌਸਲ ਦੇ ਦੋਹਤੇ ਸ੍ਰੀ ਗੋਰਵ ਸ਼ਰਮਾ, ਅਹਿਮਦਗੜ੍ਹ ਵਿਖੇ ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਅਤੇ ਅਮਰਗੜ੍ਹ ਵਿਖੇ ਆਜ਼ਾਦੀ ਘੁਲਾਟੀਏ ਸ੍ਰੀ ਨਰੈਣ ਸਿੰਘ ਵਾਸ਼ੀ ਰਾਮਪੁਰ ਛੰਨਾ ਦੇ ਬੇਟੇ ਸ੍ਰੀ ਜਸਵਿੰਦਰ ਸਿੰਘ ਨੇ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਾਈਕਲ ਰੈਲ ਨੂੰ ਦਿੱਤੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।
ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਨੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਾਈਕਲ ਰੈਲੀ ਨੂੰ ਰਵਾਨਾ ਕਰਨ ਮੌਕੇ ਸੰਬੋਧਨ ਕਰਦਿਆ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਾਲ ਸਾਈਕਲ ਰੈਲੀ ਦੇਸ਼ ਭਗਤੀ, ਕੌਮੀ ਏਕਤਾ ਤੇ ਸਦਭਾਵਨਾ, ਸੁਰੱਖਿਆ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਨੂੰ ਸਰੀਰਕ ਤੰਦਰੁਸਤੀ ਦਾ ਸੁਨੇਹਾ ਵੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਜਨਮ ਦਿਵਸ ਮੌਕੇ ਸਰਧਾ ਦੇ ਫੁੱਲ ਭੇਟ ਕਰਨ ਲਈ ਮਾਲੇਰਕੋਟਲਾ ਵਿਖੇ ਸਵੇਰੇ 11.00 ਵਜੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ।
ਇਸ ਉਪਰੰਤ ਦੇਰ ਸਾਮ 07.00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਕੈਂਡਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ ,ਜੋ ਕਿ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚੋਂ ਗੁਜ਼ਰੇਗਾ ।ਇਸ ਤੋਂ ਇਲਾਵਾ ਸ਼ਹਿਰ ਦੀਆਂ ਮਹੱਤਵਪੂਰਨ ਸਰਕਾਰੀ ਇਮਾਰਤਾਂ ਨੂੰ ਰੁਸ਼ਨਾਇਆ ਜਾਵੇਗਾ ।
ਇਸ ਮੌਕੇ ਤੇ ਸਥਾਨਕ ਵਿਧਾਇਕ ਡਾ ਜਮੀਲ ਉਰ ਰਹਿਮਾਨ ਦੀ ਧਰਮਪਤਨੀ ਮੈਡਮ ਫਰਿਆਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦੇਣ ਦੀਆਂ ਕੋਸ਼ਿਸ਼ਾਂ ਕੀਤਆ ਜਾ ਰਹੀਆਂ ਹਨ ਜਦੋਂ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਵਿਚ ਅਜਿਹੀ ਕੋਈ ਕੋਸ਼ਿਸ਼ ਦੇਖਣ ਨੂੰ ਨਹੀ ਮਿਲੀ ਸਿਰਫ਼ ਖ਼ਾਨਾਪੂਰਤੀ ਸਨ । ਉਨ੍ਹਾਂ ਕਿਹਾ ਕਿ ਅਸ਼ੀ ਆਜ਼ਾਦੀ ਘੁਲਾਟੀਆਂ ਦੇ ਸਦਕਾ ਹੀ ਅੱਜ ਆਜਾਦੀ ਦਾ ਨਿੱਘ ਮਾਨ ਰਹੇ ਹਾਂ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਉਨ੍ਹਾਂ ਦੇ ਲਏ ਸੁਪਨਿਆਂ ਨੂੰ ਸਕਾਰ ਕਰੀਏ ।
ਭਾਰਤ ਦੇ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਅਹਿਮਦਗੜ੍ਹ ਵਿਖੇ ਵੀ ਆਯੋਜਨ ਕੀਤਾ ਗਿਆ । ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਇਸ ਸਾਈਕਲ ਰੈਲੀ ਨੂੰ ਐਮ.ਜੀ.ਐਮ.ਐਨ ਸੀਨੀਅਰ ਸੈਕੰਡਰੀ ਸਕੂਲ(ਗਾਂਧੀ ਸਕੂਲ) ਤੋ ਰਵਾਨਾ ਕਰਦਿਆ ਕਿਹਾ ਕਿ ਇਹ ਸਾਈਕਲ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਸਹਿਤਮੰਦ ਅਤੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਵੀ ਇਕ ਜ਼ਰੀਆ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਵੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ “ਸਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ" ਦੇ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕਰਵਾਏ ਜਾ ਰਹੇ ਹਨ । ਇਸ ਤੋਂ ਇਲਾਵਾ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਜਾ ਰਹੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾ ਉੱਤੇ ਸੰਬੋਧਨ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲੀ ਬੱਚੇ ਉਨ੍ਹਾਂ ਦੀ ਵਿਚਾਰਧਾਰਵਾਂ ਤੋ ਪ੍ਰੇਰਤ ਹੋ ਸਕਣ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਨਮ ਦਿਵਸ ਵਾਲੇ ਦਿਨ ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸ਼ਾ ਵਿੱਚ ਦੇਸ਼ ਭਗਤੀ ਦੇ ਗੀਤ ਚਲਾਏ ਜਾਣ ਸਬੰਧੀ ਟਰਾਂਸ਼ਪੋਰਟ ਅਥਾਰਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ । ਸੂਚਨਾ ਤੇ ਲੋਕ ਸੰਪਰਕ ਵਿਭਾਗ ਦੁਆਰਾ ਪ੍ਰਕਾਸਤਿ ਪੁਸਤਕ "ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜੇਲ੍ਹ ਡਾਇਰੀ" ਦੇ ਸੋਧੇ ਐਡੀਸ਼ਨ ਦੀਆਂ ਕਾਪੀਆਂ ਸਕੂਲਾਂ ਅਤੇ ਕਾਲਜਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਈਆ ਜਾ ਰਹੀਆ ਹਨ ਤਾਂ ਜੋ ਨੌਜਾਵਾਨਾਂ ਸ਼ਹੀਦਾਂ ਤੋਂ ਪ੍ਰਰੇਨਾ ਲੈ ਸਕਣ ।
ਇਸ ਮੌਕੇ ਮਾਲੇਰਕੋਟਲਾ ਵਿਖੇ ਆਯੋਜ਼ਿਤ ਸਾਈਕਲ ਰੈਲੀ ਵਿੱਚ ਵਿਧਾਇਕ ਮਾਲੇਰਕੋਟਲਾ ਦੀ ਪਤਨੀ ਫਰਿਆਲ ਰਹਿਮਾਨ, ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਜਾਫ਼ਰ ਅਲੀ ਖਾਨ, ਕਾਲਜ ਪ੍ਰਿੰਸੀਪਲ ਸ੍ਰੀ ਜਰਨੈਲ ਸਿੰਘ, ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ । ਇਸ ਤਰ੍ਹਾਂ ਅਮਰਗੜ੍ਹ ਵਿਖੇ ਵਿਧਾਇਕ ਅਮਰਗੜ੍ਹ ਦੇ ਭਰਾ ਸ੍ਰੀ ਕੁਲਵੰਤ ਸਿੰਘ ਗੱਜਣਮਾਜਾਰਾ , ਨਾਇਬ ਤਹਿਸ਼ੀਲਦਾਰ ਸ੍ਰੀ ਖੁਸਵਿੰਦਰ ਕੁਮਾਰ ਅਤੇ ਅਹਿਮਦਗੜ੍ਹ ਵਿਖੇ ਵਿਧਾਇਕ ਅਮਰਗੜ੍ਹ ਦੇ ਬੇਟੇ ਸ੍ਰੀ ਰੂਬਲ ਗੱਜਣਮਾਜਰਾ ਨੇ ਸਿਰਕਤ ਕੀਤੀ ।