ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮਕਰਨ ਸਮਾਗਮ ਸ਼ੁਰੂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਸਤੰਬਰ 2022-
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮਕਰਨ ਸਮਾਗਮ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਸਮੇਤ
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ, ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ,
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਕੇਂਦਰੀ ਰਾਜ ਮੰਤਰੀ ਡਾਕਟਰ ਵਿਜੇ ਕੁਮਾਰ ਸਿੰਘ ਪਹੁੰਚੇ ਹਨ।