ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ਕੱਢੀ ਸਾਈਕਲ ਰੈਲੀ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 28 ਸਤੰਬਰ 2022
ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਵਿਖੇ ਸਾਈਕਲ ਰੈਲੀ ਕੱਢੀ ਗਈ ।ਇਹ ਰੈਲੀ ਨਗਰ ਨਿਗਮ ਬਟਾਲਾ ਦੇ ਦਫਤਰ ਤੋਂ ਸ਼ੁਰੂ ਹੁੰਦੇ ਹੋਏ ਪੂਰੇ ਬਟਾਲਾ ਦਾ ਚੱਕਰ ਲਗਾਉਂਦੀ ਹੋਈ ਲੋਕਾਂ ਨੂੰ ਅਤੇ ਬੱਚਿਆਂ ਨੂੰ ਸ਼ਹੀਦੇ ਆਜਮ ਦੇ ਜੀਵਨ ਅਤੇ ਦੇਸ਼ ਖਾਤਿਰ ਉਹਨਾ ਵਲੋਂ ਦਿਤੀ ਕੁਰਬਾਨੀ ਬਾਰੇ ਜਾਗਰੂਕ ਕਰਦੀ ਨਜਰ ਆਈ। ਇਸ ਰੈਲੀ ਵਿੱਚ ਐਮ ਐਲ ਏ ਬਟਾਲਾ ਨੇ ਪਰਿਵਾਰ ਸਮੇਤ ਸ਼ਮੂਲੀਅਤ ਕੀਤੀ ਜਦ ਕਿ ਸਕੂਲੀ ਅਤੇ ਕਾਲਜ ਵਿਦਿਆਰਥੀਆ, ਖਿਡਾਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵੀ ਇਸ ਵਿਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਰਾਜ ਪੱਧਰ ਤੇ ਮਨਾਉਣ ਦੇ ਫੈਂਸਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਐਮ ਐਲ ਏ ਬਟਾਲਾ ਦੇ ਭਰਾ ਅਮ੍ਰਿਤਪਾਲ ਸਿੰਘ ਕਲਸੀ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸ਼ਹੀਦੇ ਆਜਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਹਨਾ ਦੇ ਜੀਵਨ ਅਤੇ ਕੁਰਬਾਨੀ ਬਾਰੇ ਲੋਕਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਇਹ ਸਾਈਕਲ ਰੈਲੀ ਕੱਢੀ ਜਾ ਰਹੀ ਹੈ।ਉਹਨਾ ਕਿਹਾ 28 ਸਤੰਬਰ ਨੂੰ ਸ਼ਹੀਦੇ ਆਜਮ ਦਾ ਜਨਮ ਦਿਹਾੜਾ ਹੈ। ਅਜਿਹੇ ਦੇਸ਼ ਭਗਤ ਦਾ ਜਨਮ ਦਿਹਾੜਾ ਜਿਸ ਨੇ ਛੋਟੀ ਜਿਹੀ ਉਮਰ ਵਿਚ ਫਾਂਸੀ ਦੇ ਧੰਦੇ ਨੂੰ ਚੁੰਮਦਿਆਂ ਹੋਇਆ ਦੇਸ਼ ਲਈ ਕੁਰਬਾਨੀ ਦਿੱਤੀ। ਨੌਜਵਾਨਾਂ ਨੂੰ ਉਹਨਾ ਦੇ ਜੀਵਨ ਤੋਂ ਸੇਧ ਲੈਂਦੇ ਹੋਏ ਆਪਣੇ ਜੀਵਨ ਨੂੰ ਸ਼ਹੀਦੇ ਆਜਮ ਵਰਗੇ ਦੇਸ਼ ਭਗਤਾਂ ਵਾਂਗ ਸੋਚ ਰੱਖ ਕੇ ਦੇਸ਼ ਅਤੇ ਆਪਣੇ ਭਵਿੱਖ ਨੂੰ ਸੁਖਾਲਾ ਕਰਨਾ ਚਾਹੀਦਾ ਹੈ। ਅਤੇ ਦੇਸ਼ ਰਾਜ ਅਤੇ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ।