ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਜਲਦੀ ਫੈਸਲਾ ਲੈਣ ਦਾ ਹੁਕਮ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 28 ,ਸਤੰਬਰ 2022- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਅਰਜੀ 'ਤੇ ਜਲਦੀ ਫੈਸਲਾ ਕਰੇ। ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਆਦੇਸ਼ ਦੇ ਮੁਤਾਬਿਕ ਫੈਸਲਾ ਲੈਣ ਲਈ ਦੋ ਮਹੀਨੇ ਦੀ ਸਮਾਂ ਸੀਮਾ ਬਹੁਤ ਪਹਿਲਾਂ ਖਤਮ ਹੋ ਚੁੱਕੀ ਹੈ। ਇਸ ਲਈ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਤੱਕ ਹਲਫਨਾਮਾ ਦਾਖਲ ਕਰਕੇ ਦੱਸੇ ਕਿ ਇਸ ਬਾਰੇ ਹੁਣ ਤੱਕ ਕਿੰਨੀ ਪੈਰਵਾਈ ਹੋਈ ਹੈ।