ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਦਿੱਤਾ ਗਾਰਡ ਆਫ ਆਨਰ
ਰੋਹਿਤ ਗੁਪਤਾ ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 28 ਸਤੰਬਰ 2022 ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਵਰੇ੍ਹਗੰਢ ਨੂੰ ਸਮਰਪਿਤ ਅੱਜ ਦਫਤਰ ਐਸ.ਡੀ.ਐਮ ਬਟਾਲਾ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸਲੀਦਾਰ ਲਖਵਿੰਦਰ ਸਿੰਘ, ਡੀ.ਐਸ.ਪੀ ਲਲਿਤ ਕੁਮਾਰ, ਐਸ.ਡੀ.ਐਮ ਦਫਤਰ ਦਾ ਸਟਾਫ ਆਦਿ ਮੋਜੂਦ ਸਨ।
ਇਸ ਮੌਕੇ ਪੱਤਰਕਾਰ ਨਾਲ ਗੱਲ ਕਰਦਿਆਂ ਲਖਵਿੰਦਰ ਸਿੰਘ ਤਹਿਸੀਲਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਪ੍ਰਤੀ ਪਿਆਰ ਅਤੇ ਦੇਸ਼ ਭਗਤੀ ਦਾ ਜ਼ਜਬਾ ਸਾਰਿਆਂ ਲਈ ਮਿਸਾਲ ਹੈ ਅਤੇ ਸਾਨੂੰ ਉਨਾਂ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ।
ਇਸ ਮੌਕ ਸਮੂਹ ਹਾਜ਼ਰੀਨ ਨੂੰ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਵੀਡੀਓ ਮੈਸੇਜ ਰਾਹੀਂ ਭੇਜੀ ਸਹੁੰ ਵੀ ਚੁਕਾਈ ਗਈ।ਮੈ ਸ਼ਹੀਦ-ਏ- ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਇਹ ਹਲਫ ਲੈਂਦਾ ਹਾਂ ਕਿ ਮੈ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਹੁਰਾ ਦੇ ਦਰਸਾਏ ਹੋਏ ਮਾਰਗ ਤੇ ਚੱਲਦਾ ਰਹਾਗਾਂ। ਮੈ ਸ਼ਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜ਼ਿੰਮੀਵਾਰੀ ਨਿਭਾਉਂਦਾ ਰਹਾਗਾਂ ਇੰਨਕਲਾਬ ਜਿੰਦਾਬਾਦ।