ਸੰਸਥਾ ਵੱਲੋਂ ਮਨਾਇਆ ਗਿਆ ਸ ਭਗਤ ਸਿੰਘ ਦਾ 115 ਵਾਂ ਜਨਮ ਦਿਹਾੜਾ*
ਪ੍ਰਮੋਦ ਭਾਰਤੀ
ਨਵਾਂ ਸ਼ਹਿਰ , 28 ਸਤੰਬਰ 2022: ਲੰਗੜੋਆ ਵਿਖੇ ਅੱਜ ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਬੱਚਿਆਂ ਨਾਲ ਸਕੂਲ ਦੇ ਅਧਿਆਪਕਾਂ ਮਨਮੋਹਨ ਸਿੰਘ, ਪਰਮਿੰਦਰ ਸਿੰਘ ਤੇ ਹਰਿੰਦਰ ਸਿੰਘ ਵਲੋਂ ਭਗਤ ਸਿੰਘ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਵਲੋਂ ਅਜਾਦੀ ਦੇ ਸੰਘਰਸ਼ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਸ ਭਗਤ ਸਿੰਘ ਜੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਸਾਨੂੰ ਉਨ੍ਹਾਂ ਦੇ ਪੂਰਨਿਆਂ ਤੇ ਚਲਦਿਆਂ ਸਮਾਜ ਲਈ ਚੰਗੇ ਕੰਮ ਕਰਦੇ ਰਹਿਣਾ ਚਾਹੀਦਾ ਹੈ ਤੇ ਸੂਬੇ ਤੇ ਰਾਸ਼ਟਰ ਦੇ ਵਿਕਾਸ ਲਈ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਤੋਂ ਇਲਾਵਾ ਬੱਚਿਆਂ ਤੋਂ ਭਾਸ਼ਣ, ਲੇਖ ਰਚਨਾ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਲੇਖ ਰਚਨਾ ਮੁਕਾਬਲੇ ਵਿੱਚ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਸੋਨੀਆ, ਗੁਰਸ਼ਰਨ ਕੌਰ ਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਜਧਨੀ ਨੇ ਪਹਿਲਾ, ਗਿਆਰਵੀਂ ਜਮਾਤ ਦੀ ਵਿਦਿਆਰਥਣ ਸੰਗੀਤਾ ਨੇ ਦੂਸਰਾ ਤੇ ਸੱਤਵੀਂ ਜਮਾਤ ਦੀ ਜਸਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੱਚਿਆਂ ਨੂੰ ਵੱਖ ਵੱਖ ਪ੍ਰੋਜੈਕਟਰਾਂ ਰਾਹੀਂ ਮੁੱਖ ਮੰਤਰੀ ਸ ਭਗਵੰਤ ਮਾਨ ਦਾ ਅੱਜ ਦਾ ਭਾਸ਼ਣ ਦੇ ਰੂਪ ਵਿੱਚ ਖਟਕੜ ਕਲਾਂ ਵਿਖੇ ਹੋਇਆ ਲਾਈਵ ਪ੍ਰੋਗਰਾਮ ਦਿਖਾਇਆ ਗਿਆ। ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਬੱਚਿਆਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਤੇ ਇੱਕ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਸਕੂਲ ਦੇ ਪ੍ਰਦੀਪ ਕੌਰ, ਬਲਦੀਪ ਸਿੰਘ, ਸਪਨਾ, ਮੀਨਾ ਰਾਣੀ, ਅਸ਼ਵਨੀ ਕੁਮਾਰ, ਸਰਬਜੀਤ ਕੌਰ, ਸਰਬਜੀਤ ਸਿੰਘ, ਸੁਮੀਤ ਸੋਢੀ, ਪ੍ਰਦੀਪ ਸਿੰਘ, ਕਰਨੈਲ ਸਿੰਘ ਤੇ ਸਤਿੰਦਰ ਕੌਰ ਆਦਿ ਹਾਜ਼ਰ ਸਨ ।